ਤਾਜਾ ਖਬਰਾਂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੇ ਬਘੇਲ ਨੂੰ ਅਸਾਮ ਦੇ ਨਵੇਂ ਪਾਰਟੀ ਇੰਚਾਰਜ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਵੀ ਫ਼ੋਨ 'ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪਾਰਟੀ ਤੋਂ ਨਰਾਜ਼ ਹੋ ਕੇ ਲੰਡਨ ਜਾਣ ਬਾਰੇ ਚੱਲ ਰਹੀਆਂ ਅਫ਼ਵਾਹਾਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਬਕਾ ਪ੍ਰਧਾਨ ਨੇ ਕਿਹਾ, "ਲੋਕਾਂ ਨੂੰ ਜੋ ਸੋਚਣਾ ਹੈ ਸੋਚਣ ਦਿਓ, ਮੈਂ ਬਿਲਕੁਲ ਵੀ ਨਿਰਾਸ਼ ਜਾਂ ਹਤਾਸ਼ ਨਹੀਂ ਹਾਂ।" ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮਹਿਜ਼ ਆਪਣੇ ਪਰਿਵਾਰ ਅਤੇ ਪੁੱਤਰ ਨਾਲ ਕੁੱਝ ਨਿੱਜੀ ਸਮਾਂ ਬਿਤਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਦੌਰੇ ਨੂੰ ਸਿਆਸੀ ਨਰਾਜ਼ਗੀ ਨਾਲ ਜੋੜ ਕੇ ਦੇਖਣਾ ਬਿਲਕੁਲ ਗਲਤ ਹੈ।
Get all latest content delivered to your email a few times a month.