IMG-LOGO
ਹੋਮ ਪੰਜਾਬ: ਅੰਮ੍ਰਿਤਸਰ ’ਚ ਕੇਂਦਰੀ ਯੂਨੀਵਰਸਿਟੀ ਦੀ ਮੰਗ ਨੇ ਫੜਿਆ ਜ਼ੋਰ, ਤਰੁਣ...

ਅੰਮ੍ਰਿਤਸਰ ’ਚ ਕੇਂਦਰੀ ਯੂਨੀਵਰਸਿਟੀ ਦੀ ਮੰਗ ਨੇ ਫੜਿਆ ਜ਼ੋਰ, ਤਰੁਣ ਚੁਗ ਨੇ ਸਿੱਖਿਆ ਮੰਤਰੀ ਅੱਗੇ ਰੱਖਿਆ ਪ੍ਰਸਤਾਵ

Admin User - Oct 04, 2026 05:01 PM
IMG

ਗੁਰੂ ਨਗਰੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿੱਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਮੁੱਦਾ ਕੇਂਦਰ ਸਰਕਾਰ ਅੱਗੇ ਰੱਖਿਆ।

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਵੀ ਇਸ ਸਬੰਧੀ ਕੇਂਦਰੀ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਚ ਨੇ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸ਼ਹਿਰ ਨੂੰ ਕੇਂਦਰੀ ਯੂਨੀਵਰਸਿਟੀ ਦਾ ਤੋਹਫ਼ਾ ਦੇਣ ਦੀ ਅਪੀਲ ਕੀਤੀ।

ਤਰੁਣ ਚੁਗ ਨੇ ਕਿਹਾ ਕਿ ਅੰਮ੍ਰਿਤਸਰ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਅਤੇ ਰਣਨੀਤਕ ਪੱਖੋਂ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਅਟਾਰੀ-ਵਾਹਗਾ ਸਰਹੱਦ ਵਰਗੇ ਸਥਾਨਾਂ ਕਾਰਨ ਹਰ ਸਾਲ ਵੱਡੀ ਗਿਣਤੀ ਵਿੱਚ ਲੋਕ ਇੱਥੇ ਪਹੁੰਚਦੇ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਸਮੇਤ ਮਜ਼ਬੂਤ ਰੇਲ ਅਤੇ ਸੜਕ ਸੰਪਰਕ ਮੌਜੂਦ ਹੈ, ਪਰ ਇਸ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਕੇਂਦਰੀ ਯੂਨੀਵਰਸਿਟੀ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਅਜਿਹੀ ਸੰਸਥਾ ਦੀ ਸਥਾਪਨਾ ਨਾਲ ਮਾਝਾ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ, ਖੋਜ ਅਤੇ ਰੁਜ਼ਗਾਰ ਨਾਲ ਜੁੜੇ ਵਧੇਰੇ ਮੌਕੇ ਮਿਲ ਸਕਦੇ ਹਨ।

ਚੁਗ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬਣਨ ਵਾਲੀ ਕੇਂਦਰੀ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਇਤਿਹਾਸ, ਸੱਭਿਆਚਾਰ, ਸਰਹੱਦੀ ਖੇਤਰਾਂ, ਰਾਸ਼ਟਰੀ ਸੁਰੱਖਿਆ ਅਤੇ ਆਧੁਨਿਕ ਸਿੱਖਿਆ ਨਾਲ ਸਬੰਧਤ ਖੋਜ ਲਈ ਵੀ ਇੱਕ ਮਹੱਤਵਪੂਰਨ ਕੇਂਦਰ ਬਣ ਸਕਦੀ ਹੈ।

ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਨੂੰ ਯਾਦਗਾਰ ਬਣਾਉਣ ਲਈ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਗੁਰੂ ਨਗਰੀ ਨੂੰ ਇੱਕ ਪ੍ਰਮੁੱਖ ਵਿੱਦਿਅਕ ਅਤੇ ਖੋਜ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.