IMG-LOGO
ਹੋਮ ਪੰਜਾਬ: ਜੰਡਿਆਲਾ ਗੁਰੂ ‘ਚ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, IG ਭੁੱਲਰ...

ਜੰਡਿਆਲਾ ਗੁਰੂ ‘ਚ ਪੁਲਿਸ ਦਾ ਵੱਡਾ CASO ਆਪ੍ਰੇਸ਼ਨ, IG ਭੁੱਲਰ ਦੀ ਅਗਵਾਈ ‘ਚ ਛਾਪੇ; 1 ਕਿਲੋ ਹੈਰੋਇਨ, ਗ੍ਰਨੇਡ ਤੇ ਪਿਸਤੌਲ ਬਰਾਮਦ

Admin User - Oct 04, 2026 05:49 PM
IMG

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡਾ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਗਈ ਇਸ ਕਾਰਵਾਈ ਦੀ ਸਿੱਧੀ ਨਿਗਰਾਨੀ IG ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ SSP ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਇਲਾਕੇ ਦੇ ਨਸ਼ਾ ਤਸਕਰੀ ਨਾਲ ਜੁੜੇ ਸੰਭਾਵਿਤ ਹੌਟਸਪੌਟਸ ਨੂੰ ਨਿਸ਼ਾਨਾ ਬਣਾਉਂਦਿਆਂ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਵੱਲੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

IG ਭੁੱਲਰ ਮੁਤਾਬਕ ਆਪ੍ਰੇਸ਼ਨ ਦੌਰਾਨ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਤਲਾਸ਼ੀ ਦੌਰਾਨ 1 ਕਿਲੋਗ੍ਰਾਮ ਹੈਰੋਇਨ, ਗ੍ਰਨੇਡ ਅਤੇ ਪਿਸਤੌਲ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਬਰਾਮਦਗੀ ਅਤੇ ਹਿਰਾਸਤ ਵਿੱਚ ਲਏ ਵਿਅਕਤੀਆਂ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬਾਰਡਰ ਰੇਂਜ ਵਿੱਚ ਪਿਛਲੇ ਇੱਕ ਮਹੀਨੇ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਹੈ। ਇਸ ਦੌਰਾਨ ਕਰੀਬ 60 ਕਿਲੋਗ੍ਰਾਮ ਹੈਰੋਇਨ ਅਤੇ ਕਈ ਘਾਤਕ ਹਥਿਆਰ ਜ਼ਬਤ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

IG ਭੁੱਲਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ‘ਸੇਫ ਪੰਜਾਬ’ ਹੈਲਪਲਾਈਨ ਰਾਹੀਂ ਮਿਲਣ ਵਾਲੀਆਂ ਗੁਪਤ ਸੂਚਨਾਵਾਂ ਨੂੰ ਕਾਰਵਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਤਹਿਤ ਕਾਰਵਾਈ ਜਾਰੀ ਰੱਖੇਗੀ। ਨਾਲ ਹੀ ਨਸ਼ਿਆਂ ਦੀ ਰੋਕਥਾਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਰਕਾਰ ਦੀ ਰਿਵਾਰਡ ਪਾਲਿਸੀ ਤਹਿਤ ਸਨਮਾਨਿਤ ਕੀਤਾ ਜਾ ਰਿਹਾ ਹੈ। ਆਪ੍ਰੇਸ਼ਨ ਦੇ ਅੰਤਿਮ ਅੰਕੜੇ ਇਕੱਠੇ ਹੋਣ ਤੋਂ ਬਾਅਦ ਪੁਲਿਸ ਵੱਲੋਂ ਵਿਸਥਾਰ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.