IMG-LOGO
ਹੋਮ ਪੰਜਾਬ: ਮੈਡ ਸੰਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ...

ਮੈਡ ਸੰਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਇਗੀ

Admin User - Oct 04, 2026 06:08 PM
IMG

ਅੰਮ੍ਰਿਤਸਰ ਵਿੱਚ ਗੋਲੀਬਾਰੀ ਦੌਰਾਨ ਜਾਨ ਗਵਾਉਣ ਵਾਲੇ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਕਰੀਬੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।

ਮੈਡ ਸੰਧੂ ਦੀ ਮੌਤ ਨਾਲ ਪਰਿਵਾਰ ਅਤੇ ਜਾਣਕਾਰਾਂ ਵਿੱਚ ਸੋਗ ਦੀ ਲਹਿਰ ਹੈ। ਅੰਤਿਮ ਸਸਕਾਰ ਮੌਕੇ ਪਰਿਵਾਰਕ ਮੈਂਬਰ ਭਾਵੁਕ ਨਜ਼ਰ ਆਏ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਦੋ ਵਿਅਕਤੀਆਂ ਵੱਲੋਂ ਮੈਡ ਸੰਧੂ ’ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲਿਸ ਵੱਲੋਂ ਉਨ੍ਹਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.