ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਐਲਾਨ ਕੀਤਾ ਹੈ। ਸੰਘੇੜਾ ਨੇ ਸੋਸ਼ਲ ਮੀਡੀਆ ’ਤੇ ਕੀਤੀ ਇੱਕ ਪੋਸਟ ਰਾਹੀਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਗੱਲ ਆਖੀ ਹੈ।
ਸੰਘੇੜਾ ਵੱਲੋਂ ਸਾਂਝੀ ਕੀਤੀ ਗਈ ਪੋਸਟ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਖਾਸ ਗੱਲ ਇਹ ਹੈ ਕਿ ਪਾਰਟੀ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਨਕੋਦਰ ਤੋਂ ਹਲਕਾ ਇੰਚਾਰਜ ਜਾਂ ਅਧਿਕਾਰਤ ਉਮੀਦਵਾਰ ਐਲਾਨੇ ਜਾਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
ਇਸ ਤੋਂ ਇਲਾਵਾ ਸੰਘੇੜਾ ਨੇ 2 ਅਕਤੂਬਰ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਲੈ ਕੇ ਵੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਦਾ ਜ਼ਿਕਰ ਕੀਤਾ ਸੀ।
ਹੁਣ ਨਕੋਦਰ ਤੋਂ ਚੋਣ ਲੜਨ ਦੇ ਐਲਾਨ ਅਤੇ ਪਰਗਟ ਸਿੰਘ ਸਬੰਧੀ ਪੁਰਾਣੀ ਪੋਸਟ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਵੱਖ-ਵੱਖ ਚਰਚਾਵਾਂ ਛਿੜ ਗਈਆਂ ਹਨ। ਸੰਘੇੜਾ ਦੀ ਪੋਸਟ ਨੂੰ ਲੈ ਕੇ ਇਹ ਵੀ ਸਵਾਲ ਉੱਠ ਰਹੇ ਹਨ ਕਿ ਕੀ ਇਹ ਉਨ੍ਹਾਂ ਦੀ ਨਿੱਜੀ ਚੋਣੀ ਇੱਛਾ ਹੈ ਜਾਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਫੈਸਲਾ ਲਿਆ ਜਾਂਦਾ ਹੈ।
Get all latest content delivered to your email a few times a month.