ਤਾਜਾ ਖਬਰਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ/ਮਾਰਚ 2027 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਰੈਗੂਲਰ ਪ੍ਰੀਖਿਆਵਾਂ ਸਬੰਧੀ ਅਹਿਮ ਸੂਚਨਾ ਜਾਰੀ ਕੀਤੀ ਗਈ ਹੈ। ਬੋਰਡ ਨੇ ਪ੍ਰੀਖਿਆ ਫਾਰਮ ਭਰਨ ਅਤੇ ਫੀਸ ਜਮ੍ਹਾਂ ਕਰਵਾਉਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਸ਼ਡਿਊਲ ਸਬੰਧਤ ਸਕੂਲਾਂ ਦੀ ਲਾਗਇਨ ਆਈ.ਡੀ. ’ਤੇ ਉਪਲਬਧ ਕਰਵਾਇਆ ਗਿਆ ਹੈ।
ਬੋਰਡ ਨੇ ਸਾਰੇ ਸਕੂਲ ਮੁਖੀਆਂ ਨੂੰ ਨਿਰਧਾਰਤ ਸਮੇਂ ਅੰਦਰ ਫਾਰਮ ਅਤੇ ਫੀਸ ਸਬੰਧੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਕੋਈ ਸੰਸਥਾ ਜਾਰੀ ਸ਼ਡਿਊਲ ਮੁਤਾਬਕ ਸਮੇਂ ਸਿਰ ਕਾਰਵਾਈ ਨਹੀਂ ਕਰਦੀ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।
ਨਿਰਧਾਰਤ ਸਮੇਂ ਦੀ ਪਾਲਣਾ ਨਾ ਕਰਨ ਵਾਲੀਆਂ ਬੋਰਡ ਨਾਲ ਸਬੰਧਤ ਐਸੋਸੀਏਟਿਡ ਜਾਂ ਐਫੀਲਿਏਟਿਡ ਸੰਸਥਾਵਾਂ ਖ਼ਿਲਾਫ਼ ਐਫੀਲਿਏਸ਼ਨ ਵਿਨਿਯਮਾਂ ਤਹਿਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਮਾਮਲਿਆਂ ਵਿੱਚ ਸਬੰਧਤ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਖ਼ਿਲਾਫ਼ ਕਾਰਵਾਈ ਲਈ ਮਾਮਲਾ ਡਾਇਰੈਕਟਰ, ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ/ਸੈਕੰਡਰੀ) ਨੂੰ ਭੇਜਿਆ ਜਾਵੇਗਾ।
ਇਸ ਲਈ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਸਬੰਧਤ ਸਕੂਲਾਂ ਲਈ ਇਹ ਜ਼ਰੂਰੀ ਹੈ ਕਿ ਉਹ ਬੋਰਡ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਪ੍ਰੀਖਿਆ ਫਾਰਮ ਅਤੇ ਫੀਸ ਦੀ ਪ੍ਰਕਿਰਿਆ ਨਿਰਧਾਰਤ ਸਮੇਂ ਵਿੱਚ ਪੂਰੀ ਕਰਨ।
Get all latest content delivered to your email a few times a month.