IMG-LOGO
ਹੋਮ ਪੰਜਾਬ: ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ...

ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਦੀ ਰਣਨੀਤੀ ’ਤੇ ਹੋਈ ਚਰਚਾ; ਅਮਨ ਅਰੋੜਾ ਨੇ ਕਸਿਆ ਤੰਜ

Admin User - Oct 05, 2026 07:45 PM
IMG

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਬਣਨ ਤੋਂ ਬਾਅਦ ਦਿੱਲੀ ਦੌਰੇ ਦੌਰਾਨ ਪਰਗਟ ਸਿੰਘ ਵੱਲੋਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਮਿਲੇ ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।

ਪਰਗਟ ਸਿੰਘ ਨੇ ਕਿਹਾ ਕਿ ਸੀਨੀਅਰ ਆਗੂਆਂ ਦੀ ਅਗਵਾਈ, ਪਾਰਟੀ ਵਰਕਰਾਂ ਦੀ ਤਾਕਤ ਅਤੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਬਿਹਤਰ ਭਵਿੱਖ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਦੀ ਗੱਲ ਵੀ ਆਖੀ।

ਦੱਸਿਆ ਜਾ ਰਿਹਾ ਹੈ ਕਿ ਪਰਗਟ ਸਿੰਘ 6 ਅਕਤੂਬਰ ਨੂੰ ਪੰਜਾਬ ਵਾਪਸੀ ਕਰਨਗੇ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਰਾਹੀਂ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ ਜਾ ਸਕਦਾ ਹੈ।

ਉਧਰ, ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਰਗਟ ਸਿੰਘ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਸੀ। ਅਰੋੜਾ ਨੇ ਤਨਜ਼ ਕਰਦਿਆਂ ਕਿਹਾ ਸੀ ਕਿ ਪ੍ਰਧਾਨ ਬਣਨ ਤੋਂ ਕਈ ਦਿਨ ਬਾਅਦ ਵੀ ਪਰਗਟ ਸਿੰਘ ਪੰਜਾਬ ਨਹੀਂ ਪਹੁੰਚ ਸਕੇ ਅਤੇ ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਲੈਣ ਦੀ ਉਡੀਕ ਕਰ ਰਹੇ ਸਨ।

ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੀ ਕਮੀ ਨਜ਼ਰ ਆ ਰਹੀ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨਾਲ ਜੁੜੇ ਫ਼ੈਸਲਿਆਂ ਅਤੇ ਸੂਬੇ ਦੀ ਲੀਡਰਸ਼ਿਪ ਨੂੰ ਲੈ ਕੇ ਪਾਰਟੀ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ ਹੁਣ ਪਰਗਟ ਸਿੰਘ ਦੀ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ’ਤੇ ਸਭ ਦੀ ਨਜ਼ਰ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.