IMG-LOGO
ਹੋਮ ਪੰਜਾਬ, ਰਾਸ਼ਟਰੀ, ਸ੍ਰੀ ਗੰਗਾਨਗਰ ਗੁਰਦੁਆਰਾ ਮਾਮਲਾ: ਰਾਜਸਥਾਨ ਪੁਲਿਸ ਦੀ ਕਾਰਵਾਈ ’ਤੇ ਜਥੇਦਾਰ...

ਸ੍ਰੀ ਗੰਗਾਨਗਰ ਗੁਰਦੁਆਰਾ ਮਾਮਲਾ: ਰਾਜਸਥਾਨ ਪੁਲਿਸ ਦੀ ਕਾਰਵਾਈ ’ਤੇ ਜਥੇਦਾਰ ਗੜਗੱਜ ਨੇ ਜਤਾਈ ਸਖ਼ਤ ਨਾਰਾਜ਼ਗੀ

Admin User - Oct 05, 2026 08:04 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਗੁਰੂ ਘਰ ਦੇ ਅਦਬ-ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਜਥੇਦਾਰ ਗੜਗੱਜ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਪਈਆਂ ਰਸਦਾਂ ਨੂੰ ਖੰਡਿਤ ਕਰਨ ਦੇ ਨਾਲ-ਨਾਲ ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕੀਤੀ ਗਈ। ਇਸ ਦੌਰਾਨ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਪਾੜੇ ਜਾਣ ਅਤੇ ਸਥਾਨਕ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਵੀ ਗੱਲ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੂੰ ਕੋਈ ਕਾਨੂੰਨੀ ਮਾਮਲਾ ਜਾਂ ਸ਼ਿਕਾਇਤ ਸੀ ਤਾਂ ਉਸ ਨੂੰ ਨਿਯਮਾਂ ਅਤੇ ਮਰਯਾਦਾ ਅਨੁਸਾਰ ਹੱਲ ਕੀਤਾ ਜਾਣਾ ਚਾਹੀਦਾ ਸੀ। ਕਿਸੇ ਵੀ ਸਿੱਖ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਨਿੰਦਣਯੋਗ ਹੈ।

ਜਥੇਦਾਰ ਗੜਗੱਜ ਨੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਅਤੇ ਗੁਰਦੁਆਰਾ ਸਾਹਿਬ ਅੰਦਰ ਹੋਈ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰ ਅੰਦਰ ਤੋੜਭੰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਸ੍ਰੀ ਗੰਗਾਨਗਰ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਵਫ਼ਦ ਦੀ ਰਿਪੋਰਟ ਅਨੁਸਾਰ ਪੁਲਿਸ ਦੀ ਕਾਰਵਾਈ ਨੂੰ ਗੈਰ-ਮਰਯਾਦਾ ਵਾਲਾ ਦੱਸਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.