ਤਾਜਾ ਖਬਰਾਂ
ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਕਰੀਬ ਢਾਈ ਮਹੀਨੇ ਪਹਿਲਾਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਰਿਸ਼ਤੇਦਾਰੀ ਵਿੱਚ ਲੱਗਦੀ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਦੋਵਾਂ ਨੇ ਘਰੋਂ ਭੱਜ ਕੇ ਵਿਆਹ ਕੀਤਾ ਸੀ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰ ਉਸ ਨਾਲ ਨਾਰਾਜ਼ ਸਨ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਪਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਐਤਵਾਰ ਰਾਤ ਚਾਰ ਹਥਿਆਰਬੰਦ ਵਿਅਕਤੀਆਂ ਦੇ ਘਰ ਵਿੱਚ ਦਾਖ਼ਲ ਹੋਣ ਅਤੇ ਫ਼ਾਇਰਿੰਗ ਕਰਨ ਦੀ ਗੱਲ ਸਾਹਮਣੇ ਆਈ ਹੈ। ਗੋਲੀ ਲੱਗਣ ਤੋਂ ਬਾਅਦ ਅੰਮ੍ਰਿਤਪਾਲ ਅਤੇ ਉਸ ਦੇ ਪਿਤਾ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਅੰਮ੍ਰਿਤਪਾਲ ਨੇ ਸੋਮਵਾਰ ਤੜਕੇ ਦਮ ਤੋੜ ਦਿੱਤਾ।
ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ, ਐੱਸਐੱਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
Get all latest content delivered to your email a few times a month.