IMG-LOGO
ਹੋਮ ਪੰਜਾਬ: 2027 ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 'ਚ ਡੋਰ-ਟੂ-ਡੋਰ ਜਨਸੰਪਰਕ...

2027 ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 'ਚ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਦਾ ਆਗਾਜ਼, 1 ਨਵੰਬਰ ਨੂੰ ਆਵੇਗਾ ਚੋਣ ਮਨੋਰਥ ਪੱਤਰ

Admin User - Oct 06, 2026 10:27 AM
IMG

ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ, 6 ਅਕਤੂਬਰ ਤੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇੱਕ ਵਿਆਪਕ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦਾ ਰਸਮੀ ਆਗਾਜ਼ ਅਟਾਰੀ ਹਲਕੇ ਤੋਂ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਆਮ ਜਨਤਾ ਤੋਂ ਸਿੱਧੇ ਸੁਝਾਅ ਲੈ ਕੇ ਪਾਰਟੀ ਦਾ ਇਲੈਕਸ਼ਨ ਮੈਨੀਫੈਸਟੋ ਤਿਆਰ ਕਰਨਾ ਹੈ।


ਪਾਰਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਹ ਜਨਸੰਪਰਕ ਮੁਹਿੰਮ 25 ਅਕਤੂਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਰ ਵਰਗ—ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਉਮੀਦਾਂ ਬਾਰੇ ਜਾਣਕਾਰੀ ਇਕੱਠੀ ਕਰਨਗੇ। ਪਾਰਟੀ ਸੂਤਰਾਂ ਅਨੁਸਾਰ, ਇਸ ਤੋਂ ਪਹਿਲਾਂ ਵੀ ਵੱਖ-ਵੱਖ ਜਥੇਬੰਦੀਆਂ ਨਾਲ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੇਤਰਾਂ ਨਾਲ ਸਬੰਧਤ ਸੰਗਠਨਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।


ਮੁਹਿੰਮ ਤੋਂ ਮਿਲੇ ਸੁਝਾਵਾਂ ਦੇ ਆਧਾਰ 'ਤੇ ਸ਼੍ਰੋਮਣੀ ਅਕਾਲੀ ਦਲ 1 ਨਵੰਬਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗਾ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਅਗਲੇ ਪੜਾਅ ਵਜੋਂ 10 ਨਵੰਬਰ ਤੋਂ ਤਲਵੰਡੀ ਸਾਬੋ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬਾ ਪੱਧਰੀ 'ਬੱਸ ਯਾਤਰਾ' ਸ਼ੁਰੂ ਕੀਤੀ ਜਾਵੇਗੀ। ਇਸ ਯਾਤਰਾ ਦੌਰਾਨ ਸੁਖਬੀਰ ਬਾਦਲ ਰੋਜ਼ਾਨਾ 2 ਤੋਂ 3 ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣਗੇ।


ਚੋਣਾਂ ਤੋਂ ਪਹਿਲਾਂ ਹਰ ਵਰਗ ਤੱਕ ਪਹੁੰਚ ਬਣਾਉਣ ਲਈ ਪਾਰਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਜਿੱਥੇ ਨੌਜਵਾਨਾਂ ਨੂੰ ਜੋੜਨ ਲਈ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ 'Vibe ਪੰਜਾਬ ਦੀ' ਵਰਗੇ ਸੰਵਾਦ ਪ੍ਰੋਗਰਾਮ ਕਰਵਾਏ ਗਏ ਹਨ, ਉੱਥੇ ਹੀ ਮਹਿਲਾਵਾਂ ਨੂੰ ਲਾਮਬੰਦ ਕਰਨ ਲਈ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਮਹਿਲਾ ਕੇਂਦਰਿਤ ਮੁਹਿੰਮ ਦੀ ਕਮਾਨ ਸੰਭਾਲੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.