ਤਾਜਾ ਖਬਰਾਂ
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਚਰਚਿਤ ਮਾਮਲੇ ਦੀ ਪੜਤਾਲ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਅੱਜ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਣ ਜਾ ਰਹੀ ਹੈ। ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਅੱਜ ਦੁਪਹਿਰ 12 ਵਜੇ ਮੀਡੀਆ ਰਾਹੀਂ ਇਸ ਜਾਂਚ ਦੇ ਸਾਰੇ ਅਹਿਮ ਪਹਿਲੂਆਂ ਨੂੰ ਜਨਤਕ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਮਾਮਲਾ ਬਹੁਤ ਹੀ ਸੰਜੀਦਾ ਅਤੇ ਗੰਭੀਰ ਹੈ। ਇਸ ਦੀ ਨਿਰਪੱਖ ਅਤੇ ਤੱਥਾਂ 'ਤੇ ਅਧਾਰਿਤ ਜਾਂਚ ਲਈ ਹੀ ਚਾਰ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਨੂੰ 15 ਦਿਨਾਂ ਦੀ ਨਿਸ਼ਚਿਤ ਸਮਾਂ-ਸੀਮਾ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ।
ਐਡਵੋਕੇਟ ਧਾਮੀ ਮੁਤਾਬਕ ਜਾਂਚ ਟੀਮ ਨੇ ਮਾਮਲੇ ਦੇ ਹਰ ਇੱਕ ਪਹਿਲੂ ਨੂੰ ਗੰਭੀਰਤਾ ਨਾਲ ਘੋਖਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੋ ਵੀ ਸੱਚਾਈ ਅਤੇ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਪੂਰੀ ਪਾਰਦਰਸ਼ਤਾ ਨਾਲ ਸੰਗਤ ਅਤੇ ਮੀਡੀਆ ਦੇ ਸਾਹਮਣੇ ਰੱਖਿਆ ਜਾਵੇਗਾ।
Get all latest content delivered to your email a few times a month.