IMG-LOGO
ਹੋਮ ਰਾਸ਼ਟਰੀ, ਖੇਡਾਂ, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ...

ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

Admin User - Oct 06, 2026 11:44 AM
IMG

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।


ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਟੀਮ ਨੇ 2025 ਦਾ ਮਹਿਲਾ ਵਨਡੇ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਕਪਤਾਨੀ ਵਿੱਚ ਟੀਮ ਨੇ 2022 ਅਤੇ 2026 ਦਾ ਏਸ਼ੀਆ ਕੱਪ ਖਿਤਾਬ ਵੀ ਆਪਣੇ ਨਾਂ ਕੀਤਾ ਸੀ।   


ਆਪਣੀ ਪੋਸਟ ਵਿੱਚ ਹਰਮਨਪ੍ਰੀਤ ਨੇ ਲਿਖਿਆ, "ਅੱਜ ਮੈਂ ਸਾਰੇ ਫਾਰਮੈਟਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡ ਰਹੀ ਹਾਂ। ਇਹ ਫੈਸਲਾ ਲੈਣਾ ਮੇਰੇ ਲਈ ਬਿਲਕੁਲ ਵੀ ਆਸਾਨ ਨਹੀਂ ਸੀ। ਇਸ ਸਫ਼ਰ ਨਾਲ ਸਾਲਾਂ ਦੀਆਂ ਯਾਦਾਂ, ਭਾਵਨਾਵਾਂ, ਕੁਰਬਾਨੀਆਂ ਅਤੇ ਅਜਿਹੇ ਪਲ ਜੁੜੇ ਹੋਏ ਹਨ, ਜੋ ਉਮਰ ਭਰ ਮੇਰੇ ਨਾਲ ਰਹਿਣਗੇ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.