ਤਾਜਾ ਖਬਰਾਂ
ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਅਦਾਲਤ ਨੂੰ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ (Chief Secretary) ਨੂੰ ਅਦਾਲਤ ਦੀ ਮਾਣਹਾਨੀ (Contempt of Court) ਦਾ ਨੋਟਿਸ ਜਾਰੀ ਕੀਤਾ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਮੁੱਖ ਸਕੱਤਰ ਨੇ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ ਵਿੱਚੋਂ ਖਾਮੀਆਂ ਦੂਰ ਕਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ, ਹਾਈਕੋਰਟ ਨੇ ਨੋਟ ਕੀਤਾ ਕਿ ਅਪੀਲ ਦੀਆਂ ਤਕਨੀਕੀ ਖਾਮੀਆਂ ਜਿਉਂ ਦੀਆਂ ਤਿਉਂ ਬਰਕਰਾਰ ਹਨ ਅਤੇ ਮੁੱਖ ਸਕੱਤਰ ਦਾ ਬਿਆਨ ਝੂਠਾ ਸਾਬਤ ਹੋਇਆ ਹੈ।
ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਸਕੱਤਰ ਨੂੰ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਹਾਈਕੋਰਟ ਦੀ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਹਾਈਕੋਰਟ ਨੇ ਮੁੱਖ ਸਕੱਤਰ ਨੂੰ 9 ਅਕਤੂਬਰ (ਸ਼ੁੱਕਰਵਾਰ) ਤੱਕ ਇਸ ਸਬੰਧੀ ਆਪਣਾ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਕੀਤੀ ਜਾਵੇਗੀ।
Get all latest content delivered to your email a few times a month.