IMG-LOGO
ਹੋਮ ਪੰਜਾਬ: ਮੋਹਾਲੀ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਹਾਈ-ਪ੍ਰੋਫਾਈਲ ਕੇਸ 'ਚੋਂ ਬਰੀ;...

ਮੋਹਾਲੀ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਹਾਈ-ਪ੍ਰੋਫਾਈਲ ਕੇਸ 'ਚੋਂ ਬਰੀ; ਤਿੰਨ ਸਾਥੀਆਂ 'ਤੇ ਚੱਲੇਗਾ ਮੁਕੱਦਮਾ

Admin User - Oct 06, 2026 12:18 PM
IMG

ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਬਣਾ ਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਲ ਜੁੜੇ ਤਿੰਨ ਸਾਲ ਪੁਰਾਣੇ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ ਦਿੰਦਿਆਂ ਸਾਰੇ ਦੋਸ਼ਾਂ ਤੋਂ ਡਿਸਚਾਰਜ (ਮੁਕਤ) ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਉਸ ਦੇ ਤਿੰਨ ਹੋਰ ਸਾਥੀਆਂ—ਜਸਪਾਲ ਸਿੰਘ ਉਰਫ਼ ਹਨੀ, ਯੁਵਰਾਜ ਸਿੰਘ ਉਰਫ਼ ਚਿੰਨਾ ਅਤੇ ਨਿਸ਼ਾਨ ਸਿੰਘ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਟ੍ਰਾਇਲ ਚਲਾਉਣ ਦੇ ਹੁਕਮ ਦਿੱਤੇ ਹਨ।


ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਜੱਗੂ ਭਗਵਾਨਪੁਰੀਆ ਵਿਰੁੱਧ ਪੁਲਿਸ ਹਿਰਾਸਤ ਵਿੱਚ ਲਏ ਗਏ ਇਕਬਾਲੀਆ ਬਿਆਨ ਤੋਂ ਇਲਾਵਾ ਕੋਈ ਹੋਰ ਠੋਸ ਸਬੂਤ ਨਹੀਂ ਹੈ। ਇੰਡੀਅਨ ਐਵੀਡੈਂਸ ਐਕਟ ਦੀ ਧਾਰਾ 25 ਤਹਿਤ ਪੁਲਿਸ ਅੱਗੇ ਦਿੱਤਾ ਬਿਆਨ ਅਦਾਲਤ ਵਿੱਚ ਮੰਨਣਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ, ਕੇਸ ਦੀ ਸੈਂਕਸ਼ਨਿੰਗ ਅਥਾਰਟੀ ਨੇ ਵੀ ਆਪਣੀ ਰਿਪੋਰਟ ਵਿੱਚ ਪੁਸ਼ਟੀ ਕੀਤੀ ਹੈ ਕਿ ਮੁਲਜ਼ਮ ਖ਼ਿਲਾਫ਼ ਕੋਈ 'ਪ੍ਰਾਈਮਾ ਫੇਸੀ' (ਪ੍ਰਤੱਖ) ਸਬੂਤ ਨਹੀਂ ਮਿਲਿਆ ਅਤੇ ਨਾ ਹੀ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।


ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਸਾਲ 2022 ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਸੀ। ਇਲਜ਼ਾਮ ਸੀ ਕਿ ਜੱਗੂ ਅਤੇ ਉਸ ਦੇ ਸਾਥੀ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ ਅਤੇ ਹਿੰਦੂ ਆਗੂਆਂ 'ਤੇ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ।


ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਯੁਵਰਾਜ ਸਿੰਘ ਅਤੇ ਨਿਸ਼ਾਨ ਸਿੰਘ ਕੋਲੋਂ .32 ਬੋਰ ਦੀ ਪਿਸਤੌਲ, ਚਾਰ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਜਸਪਾਲ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜੱਗੂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪਰ ਪੁਲਿਸ ਜੱਗੂ ਕੋਲੋਂ ਕੋਈ ਵੀ ਬਰਾਮਦਗੀ ਕਰਨ ਵਿੱਚ ਅਸਫ਼ਲ ਰਹੀ।   


ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਹਨੀ ਅਤੇ ਚਿੰਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਦਕਿ ਨਿਸ਼ਾਨ ਸਿੰਘ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਇਆ। ਤਿੰਨਾਂ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਅਦਾਲਤੀ ਕਾਰਵਾਈ ਦੀ ਮੰਗ ਕੀਤੀ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 28 ਜਨਵਰੀ 2026 ਲਈ ਤੈਅ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.