IMG-LOGO
ਹੋਮ ਪੰਜਾਬ: ਭੋਗਪੁਰ 'ਚ ਪੁਲਿਸ ਗੱਡੀ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ;...

ਭੋਗਪੁਰ 'ਚ ਪੁਲਿਸ ਗੱਡੀ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ; ਮੁਲਾਜ਼ਮਾਂ 'ਤੇ ਸ਼ਰਾਬ ਦੇ ਨਸ਼ੇ 'ਚ ਹੋਣ ਦੇ ਇਲਜ਼ਾਮ, ਵੀਡੀਓ ਵਾਇਰਲ

Admin User - Oct 06, 2026 01:57 PM
IMG

ਜਲੰਧਰ ਦੇ ਭੋਗਪੁਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਸਰਕਾਰੀ ਪੁਲਿਸ ਵਾਹਨ ਵੱਲੋਂ ਤਿੰਨ-ਚਾਰ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਵਾਹਨ ਦਾ ਟਾਇਰ ਵੀ ਫਟ ਗਿਆ। ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਪੁਲਿਸ ਦੀ ਗੱਡੀ ਨੂੰ ਘੇਰ ਲਿਆ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ।


ਮੌਕੇ 'ਤੇ ਇਕੱਠੀ ਹੋਈ ਭੀੜ ਨੇ ਦੋਸ਼ ਲਗਾਇਆ ਕਿ ਪੁਲਿਸ ਵਾਹਨ 'ਚ ਸਵਾਰ ਮੁਲਾਜ਼ਮ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ 'ਚ ਸਨ, ਜਿਸ ਕਰਕੇ ਗੱਡੀ ਬੇਕਾਬੂ ਹੋ ਕੇ ਹੋਰਨਾਂ ਵਾਹਨਾਂ ਨਾਲ ਜਾ ਟਕਰਾਈ। ਲੋਕਾਂ ਅਨੁਸਾਰ ਘਟਨਾ ਤੋਂ ਬਾਅਦ ਪੁਲਿਸ ਕਰਮੀ ਗੱਡੀ ਦੇ ਅੰਦਰ ਹੀ ਬੈਠੇ ਰਹੇ ਅਤੇ ਬਾਹਰ ਨਹੀਂ ਨਿਕਲੇ। ਇਸ ਦੌਰਾਨ ਲੋਕਾਂ ਨੇ ਆਪਣੇ ਮੋਬਾਈਲ ਫੋਨਾਂ ਨਾਲ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ, ਜਿਸ 'ਚ ਲੋਕ ਪੁਲਿਸ ਵਾਲਿਆਂ ਨਾਲ ਸਵਾਲ-ਜਵਾਬ ਕਰਦੇ ਦਿਖਾਈ ਦੇ ਰਹੇ ਹਨ।


ਮਾਮਲਾ ਤੂਲ ਫੜਦਿਆਂ ਦੇਖ ਸਥਾਨਕ ਲੋਕਾਂ ਨੇ ਸਬੰਧਤ ਥਾਣੇ ਦੇ ਐੱਸ.ਐੱਚ.ਓ. (SHO) ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਹਾਲਾਂਕਿ, ਪੁਲਿਸ ਕਰਮਚਾਰੀਆਂ ਦੇ ਨਸ਼ੇ 'ਚ ਹੋਣ ਦੇ ਦੋਸ਼ਾਂ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.