IMG-LOGO
ਹੋਮ ਪੰਜਾਬ: ਖੰਨਾ ’ਚ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਪ੍ਰਸ਼ਾਸਨ ਦਾ ਡੰਡਾ: ਤਿਉਹਾਰਾਂ...

ਖੰਨਾ ’ਚ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਪ੍ਰਸ਼ਾਸਨ ਦਾ ਡੰਡਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਤੇ ਨਗਰ ਕੌਂਸਲ ਨੇ ਸੜਕਾਂ ਕਰਵਾਈਆਂ ਖਾਲੀ

Admin User - Oct 06, 2026 02:41 PM
IMG

ਆਗਾਮੀ ਤਿਉਹਾਰੀ ਸੀਜ਼ਨ ਦੌਰਾਨ ਸ਼ਹਿਰਵਾਸੀਆਂ ਨੂੰ ਟ੍ਰੈਫਿਕ ਜਾਮ ਅਤੇ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਇਸੇ ਲੜੀ ਤਹਿਤ ਖੰਨਾ ਪੁਲਿਸ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ।


ਇਸ ਮੁਹਿੰਮ ਤਹਿਤ ਟੀਮਾਂ ਨੇ ਸ਼ਹਿਰ ਦੇ ਸਭ ਤੋਂ ਵਿਅਸਤ ਇਲਾਕਿਆਂ—ਜੀ.ਟੀ. ਰੋਡ, ਗੁਰੂ ਅਮਰ ਦਾਸ ਮਾਰਕੀਟ ਅਤੇ ਰੇਲਵੇ ਰੋਡ ’ਤੇ ਅਚਾਨਕ ਦੌਰਾ ਕੀਤਾ। ਕਾਰਵਾਈ ਦੀ ਅਗਵਾਈ ਕਰ ਰਹੇ ਟ੍ਰੈਫਿਕ ਡੀਐਸਪੀ ਕਰਮਵੀਰ ਤੂਰ, ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਮਲੇ ਨੇ ਮੌਕੇ ’ਤੇ ਪਹੁੰਚ ਕੇ ਸੜਕਾਂ ਅਤੇ ਫੁੱਟਪਾਥਾਂ ’ਤੇ ਸਾਮਾਨ ਸਜਾ ਕੇ ਬੈਠੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ ਅੱਡਿਆਂ ਨੂੰ ਤੁਰੰਤ ਹਟਵਾਇਆ।




ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਕਰਮਵੀਰ ਤੂਰ ਨੇ ਦੱਸਿਆ ਕਿ ਸ਼ੁਰੂਆਤੀ ਚਰਨ ਵਿੱਚ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੀ ਹੱਦ ਅੰਦਰ ਹੀ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਵਾਰ-ਵਾਰ ਸਮਝਾਉਣ ਦੇ ਬਾਵਜੂਦ ਵੀ ਕਿਸੇ ਨੇ ਜਨਤਕ ਥਾਵਾਂ ਤੋਂ ਕਬਜ਼ੇ ਨਾ ਹਟਾਏ ਤਾਂ ਨਗਰ ਕੌਂਸਲ ਵੱਲੋਂ ਸਮਾਨ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤੇ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.