ਤਾਜਾ ਖਬਰਾਂ
ਮੁੱਢਲੀ ਜਾਣਕਾਰੀ ਮੁਤਾਬਕ ਲਾਸ਼ ਕੋਲੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਨੌਜਵਾਨ ਦਾ ਸਬੰਧ ਜੈਤੋ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਪਰਿਵਾਰ ਨਾਲ ਸੰਪਰਕ ਕਰਕੇ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਰਿੰਦਰਾ ਨਗਰ ਦੇ ਸਾਬਕਾ ਕੌਂਸਲਰ ਅਮਨਦੀਪ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਗਲੀ ਵਿੱਚ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਮੁਤਾਬਕ ਇਲਾਕਾ ਵਾਸੀਆਂ ਵੱਲੋਂ ਨੌਜਵਾਨ ਦੀ ਮੌਤ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਹੋਣ ਦਾ ਸ਼ੱਕ ਜਤਾਇਆ ਗਿਆ ਹੈ।
ਥਾਣਾ ਸਿਟੀ-1 ਦੇ ਮੁੱਖ ਅਫਸਰ ਰਾਜਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਪੂਰੀ ਪਛਾਣ ਹਾਲੇ ਤੱਕ ਨਹੀਂ ਹੋਈ ਅਤੇ ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋਈ। ਓਵਰਡੋਜ਼ ਦਾ ਸ਼ੱਕ ਸਿਰਫ਼ ਇਲਾਕਾ ਵਾਸੀਆਂ ਵੱਲੋਂ ਪ੍ਰਗਟਾਇਆ ਗਿਆ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
Get all latest content delivered to your email a few times a month.