IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼,...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, SGPC ਤੇ ਪ੍ਰਸ਼ਾਸਨ ਨੇ ਕੀਤੀ ਸਾਂਝੀ ਮੀਟਿੰਗ

Admin User - Oct 06, 2026 04:11 PM
IMG

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਗੁਰਪੁਰਬ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਦੀ ਸਫ਼ਾਈ, ਗੁਰੂ ਨਗਰੀ ਦੀ ਸਾਫ਼-ਸਫ਼ਾਈ, ਟ੍ਰੈਫਿਕ ਵਿਵਸਥਾ ਅਤੇ ਸੰਗਤ ਦੀ ਸਹੂਲਤ ਨਾਲ ਸਬੰਧਤ ਹੋਰ ਮੁੱਦਿਆਂ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਰਹੇ।

ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਤੋਂ ਇਕ ਦਿਨ ਪਹਿਲਾਂ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਗਈ ਇਤਿਹਾਸਕ ਗੁਰੂ ਨਗਰੀ ਨੂੰ ਸਾਫ਼-ਸੁਥਰਾ ਅਤੇ ਸੁਚੱਜਾ ਰੱਖਣਾ ਹਰੇਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਪੁਰਬ ਮੌਕੇ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਵੱਲੋਂ ਮਿਲ ਕੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਆਪਣੇ ਜ਼ਿੰਮੇ ਲੱਗੀਆਂ ਸਾਰੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਏਗਾ ਅਤੇ ਗੁਰਪੁਰਬ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.