IMG-LOGO
ਹੋਮ ਪੰਜਾਬ: ਧੀਰੇਂਦਰ ਸ਼ਾਸਤਰੀ ਦੀਆਂ ਟਿੱਪਣੀਆਂ ਖ਼ਿਲਾਫ਼ ਅੰਮ੍ਰਿਤਸਰ ‘ਚ ਮਸੀਹੀ ਭਾਈਚਾਰੇ ਦਾ...

ਧੀਰੇਂਦਰ ਸ਼ਾਸਤਰੀ ਦੀਆਂ ਟਿੱਪਣੀਆਂ ਖ਼ਿਲਾਫ਼ ਅੰਮ੍ਰਿਤਸਰ ‘ਚ ਮਸੀਹੀ ਭਾਈਚਾਰੇ ਦਾ ਰੋਸ, FIR ਤੇ ਗ੍ਰਿਫ਼ਤਾਰੀ ਦੀ ਮੰਗ

Admin User - Oct 06, 2026 04:27 PM
IMG

ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਕਥਿਤ ਤੌਰ ’ਤੇ ਈਸਾਈ ਧਰਮ ਅਤੇ ਇਸ ਦੀਆਂ ਧਾਰਮਿਕ ਮਾਨਤਾਵਾਂ ਸਬੰਧੀ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਮਸੀਹੀ ਭਾਈਚਾਰੇ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਵੱਖ-ਵੱਖ ਈਸਾਈ ਜਥੇਬੰਦੀਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼ਾਸਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਅਜਿਹੀਆਂ ਟਿੱਪਣੀਆਂ ਪੰਜਾਬ ਦੀ ਧਾਰਮਿਕ ਸਾਂਝ ਅਤੇ ਸਮਾਜਿਕ ਭਾਈਚਾਰੇ ਲਈ ਨੁਕਸਾਨਦੇਹ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕ ਲੰਮੇ ਸਮੇਂ ਤੋਂ ਆਪਸੀ ਸਦਭਾਵਨਾ ਨਾਲ ਰਹਿੰਦੇ ਆ ਰਹੇ ਹਨ ਅਤੇ ਕਿਸੇ ਵੀ ਧਰਮ ਦੀਆਂ ਪਵਿੱਤਰ ਮਾਨਤਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਮਸੀਹੀ ਆਗੂਆਂ ਨੇ ‘ਹਾਲੇਲੂਯਾਹ’ ਸ਼ਬਦ ਸਬੰਧੀ ਕਥਿਤ ਟਿੱਪਣੀਆਂ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਬਦ ਈਸਾਈ ਭਾਈਚਾਰੇ ਲਈ ਧਾਰਮਿਕ ਤੌਰ ’ਤੇ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਇਸ ਸਬੰਧੀ ਕੀਤੀ ਗਈ ਕਥਿਤ ਬੇਅਦਬੀ ਕਾਰਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ DGP ਅਤੇ ਸਬੰਧਤ ਪ੍ਰਸ਼ਾਸਨ ਤੋਂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸ਼ਾਸਤਰੀ ਨੂੰ ਪੰਜਾਬ ਵਿੱਚ ਪ੍ਰੋਗਰਾਮ ਕਰਨ ਤੋਂ ਰੋਕਣ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਰੱਖੀ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਰੋਸ ਪ੍ਰਦਰਸ਼ਨ ਨੂੰ ਸੂਬਾ ਪੱਧਰ ’ਤੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਜਾਣ ਵਾਲੀ ਕਾਨੂੰਨੀ ਕਾਰਵਾਈ ਦੀ ਅਧਿਕਾਰਤ ਜਾਣਕਾਰੀ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.