IMG-LOGO
ਹੋਮ ਪੰਜਾਬ: ਫ਼ਰਜ਼ੀ PCS ਅਫ਼ਸਰ ਬਣ ਕੇ 'ਆਪ' ਆਗੂ ਨਾਲ ਕਰਵਾਇਆ ਵਿਆਹ,...

ਫ਼ਰਜ਼ੀ PCS ਅਫ਼ਸਰ ਬਣ ਕੇ 'ਆਪ' ਆਗੂ ਨਾਲ ਕਰਵਾਇਆ ਵਿਆਹ, 8 ਮਹੀਨਿਆਂ ਬਾਅਦ ਗਹਿਣੇ ਲੈ ਕੇ ਹੋਈ ਲਾਪਤਾ; 6 ਖ਼ਿਲਾਫ਼ FIR

Admin User - Oct 06, 2026 06:02 PM
IMG

ਫ਼ਰਜ਼ੀ ਪਛਾਣ ਅਤੇ ਕਥਿਤ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਿਆਹ ਕਰਵਾਉਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। 'ਆਪ' ਆਗੂ ਅਮਰਿੰਦਰ ਸਿੰਘ ਮੰਡੋਫਲ ਨੇ ਦੋਸ਼ ਲਗਾਇਆ ਹੈ ਕਿ ਇੱਕ ਔਰਤ ਨੇ ਆਪਣੇ ਆਪ ਨੂੰ PCS ਅਧਿਕਾਰੀ ਅਤੇ ਅਣਵਿਆਹੀ ਦੱਸ ਕੇ ਫਰਵਰੀ 2026 ਵਿੱਚ ਉਨ੍ਹਾਂ ਨਾਲ ਵਿਆਹ ਕਰਵਾਇਆ। ਹੁਣ ਵਿਆਹ ਤੋਂ ਕਰੀਬ ਅੱਠ ਮਹੀਨੇ ਬਾਅਦ ਉਹ ਕਥਿਤ ਤੌਰ ’ਤੇ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਮਾਨ ਲੈ ਕੇ ਘਰੋਂ ਚਲੀ ਗਈ।

ਅਮਰਿੰਦਰ ਸਿੰਘ ਮੁਤਾਬਕ, ਵਿਆਹ ਤੋਂ ਬਾਅਦ ਕੀਤੀ ਗਈ ਜਾਂਚ ਦੌਰਾਨ ਪਤਾ ਲੱਗਾ ਕਿ ਔਰਤ ਪਹਿਲਾਂ ਵੀ ਵਿਆਹੀ ਹੋਈ ਸੀ ਅਤੇ ਉਸਦਾ ਤਲਾਕ ਹੋ ਚੁੱਕਾ ਹੈ। ਉਸਦਾ ਕਰੀਬ 18 ਸਾਲ ਦਾ ਪੁੱਤਰ ਹੋਣ ਦੀ ਗੱਲ ਵੀ ਸਾਹਮਣੇ ਆਈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਜਾਣਕਾਰੀ ਵਿਆਹ ਤੋਂ ਪਹਿਲਾਂ ਉਨ੍ਹਾਂ ਅਤੇ ਪਰਿਵਾਰ ਤੋਂ ਲੁਕਾਈ ਗਈ।

ਆਗੂ ਦਾ ਇਹ ਵੀ ਦੋਸ਼ ਹੈ ਕਿ ਔਰਤ ਦੀ ਉਮਰ ਘੱਟ ਦਰਸਾਉਣ ਲਈ ਦਸਤਾਵੇਜ਼ਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ ਗਈ। ਉਨ੍ਹਾਂ ਮੁਤਾਬਕ, ਔਰਤ ਅਤੇ ਉਸਦੇ ਪਰਿਵਾਰ ਵੱਲੋਂ ਉਸਨੂੰ PCS ਅਧਿਕਾਰੀ ਅਤੇ ਅਣਵਿਆਹੀ ਦੱਸੇ ਜਾਣ ਤੋਂ ਬਾਅਦ ਹੀ ਵਿਆਹ ਦਾ ਫ਼ੈਸਲਾ ਕੀਤਾ ਗਿਆ ਸੀ।

ਮਾਮਲੇ ਸਬੰਧੀ ਪੁਲਿਸ ਨੇ ਮਨਵਿੰਦਰ ਕੌਰ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। FIR ਵਿੱਚ ਮਨਵਿੰਦਰ ਕੌਰ ਤੋਂ ਇਲਾਵਾ ਉਸਦਾ ਭਰਾ ਤਰਲੋਚਨ ਸਿੰਘ, ਮਾਤਾ ਵਰਿੰਦਰਜੀਤ ਕੌਰ, ਚਚੇਰਾ ਭਰਾ ਨਰਿੰਦਰ ਸਿੰਘ ਗੋਲਡੀ, ਭਰਜਾਈ ਰੁਪਿੰਦਰ ਕੌਰ ਅਤੇ ਪਿੰਡ ਦਾ ਸਾਬਕਾ ਸਰਪੰਚ ਸੁਰਿੰਦਰ ਸਿੰਘ ਰਾਣਾ ਨਾਮਜ਼ਦ ਹਨ। ਪੁਲਿਸ ਮੁਤਾਬਕ ਸਾਰੇ ਮੁਲਜ਼ਮ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਥਾਣੇ ਅਧੀਨ ਪੈਂਦੇ ਪਿੰਡ ਸੁਰਸਿੰਘ ਦੇ ਰਹਿਣ ਵਾਲੇ ਹਨ।

ਇਹ ਮਾਮਲਾ ਇਸ ਲਈ ਵੀ ਚਰਚਾ ਵਿੱਚ ਆਇਆ ਹੈ ਕਿਉਂਕਿ ਫਰਵਰੀ 2026 ਵਿੱਚ ਹੋਏ ਵਿਆਹ ਸਮਾਗਮ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਕਈ ਵੱਡੇ ਆਗੂ ਅਤੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਸਮੇਤ ਕਈ ਸਿਆਸੀ ਸ਼ਖ਼ਸੀਅਤਾਂ ਵਿਆਹ ਵਿੱਚ ਪਹੁੰਚੀਆਂ ਸਨ।

ਫਿਲਹਾਲ ਪੁਲਿਸ ਵੱਲੋਂ ਦਰਜ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਵਿਅਕਤੀਆਂ ਦੀ ਭਾਲ ਜਾਰੀ ਹੈ। ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂ ਅੰਤਿਮ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.