IMG-LOGO
ਹੋਮ ਪੰਜਾਬ: ਵੱਡੀ ਖਬਰ:- CM ਭਗਵੰਤ ਮਾਨ ਦੇ ਕੈਂਪ ਆਫਿਸ 'ਚ CBI...

ਵੱਡੀ ਖਬਰ:- CM ਭਗਵੰਤ ਮਾਨ ਦੇ ਕੈਂਪ ਆਫਿਸ 'ਚ CBI ਪੁੱਜੀ

Admin User - Oct 06, 2026 06:23 PM
IMG

ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਰਿਹਾਇਸ਼ੀ ਕੈਂਪ ਆਫਿਸ ਵਿੱਚ ਅਚਾਨਕ ਥੋੜੀ ਦੇਰ ਪਹਿਲਾਂ CBI ਦੇ 10 ਤੋਂ 12 ਟੀਮ ਮੈਂਬਰਾਂ ਨੇ ਦਸਤਕ ਦਿੱਤੀ ਹੈ.! ਇਹ ਵੀ ਪਤਾ ਲੱਗਾ ਹੈ ਕਿ ਪਿੰਡ ਘਰਾਚੋ ਜ਼ਿਲ੍ਾ ਸੰਗਰੂਰ  ਵਿਖੇ ਵੀ  ਸੀਬੀਆਈ ਦੀ ਟੀਮ ਪੁੱਜੀ ਹੈ। ਖਬਰ ਵਾਲੇ ਡਾਟ ਨੂੰ ਮਿਲੀ ਜਾਣਕਾਰੀ  ਸੀਬੀਆਈ ਨੇ ਅੱਜ ਸਵੇਰੇ ਪਹਿਲਾਂ ਸੀਬੀਆਈ ਦੇ ਚੰਡੀਗੜ੍ਹ ਸਥਿਤ ਥਾਣੇ  ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਆਦਿ ਵਿਰੁੱਧ ਮੁਕਦਮਾ ਦਰਜ ਕੀਤਾ ਸੀ।

ਦੱਸਣ ਯੋਗ ਹੈ ਕਿ ਪਿਛਲੇ ਦਿਨੀ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖੀ ਗਈ ਸੀ ਕਿ ਮੁੱਖ ਮੰਤਰੀ ਦੇ ਓਐਸਡੀ  ਵਿਰੁੱਧ  ਐਫਆਈਆਰ ਦਰਜ ਕੀਤੀ ਜਾਵੇ ।  ਪਰ ਡੀਜੀਪੀ ਵੱਲੋਂ ਕੋਈ ਮਾਮਲਾ ਨਹੀਂ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਤੇ ਹਾਈਕੋਰਟ ਨੇ ਬੀਤੇ ਕੱਲ ਇਹ ਮਾਮਲਾ ਸੀਬੀਆਈ ਨੂੰ ਦੇ ਦਿੱਤਾ ਸੀ । ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਗਿਆ ਹੈ ਜਿੱਥੇ ਕਿ ਪੰਜਾਬ ਸਰਕਾਰ ਦਾ ਕੇਸ ਅੱਜ ਲਿਸਟ ਨਹੀਂ ਹੋਇਆ।  ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਦਾ ਕਹਿਣਾ ਹੈ ਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ , ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀਆਂ ਬਣੀਆ ਕਠਪੁਤਲੀ ਏਜੰਸੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਲੋਕ ਸਭ ਜਾਣਦੇ ਹਨ ਕਿ ਜਾਣ ਬੁੱਝ ਕੇ ਭਾਜਪਾ ਵੱਲੋਂ ਪੰਜਾਬ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.