IMG-LOGO
ਹੋਮ ਪੰਜਾਬ: ਮੋਹਾਲੀ ‘ਚ CBI ਦੀ ਵੱਡੀ ਛਾਪੇਮਾਰੀ, CM ਦੇ OSD ਦੇ...

ਮੋਹਾਲੀ ‘ਚ CBI ਦੀ ਵੱਡੀ ਛਾਪੇਮਾਰੀ, CM ਦੇ OSD ਦੇ ਭਰਾ ਦੀ ਰਿਹਾਇਸ਼ ‘ਤੇ ਪਹੁੰਚੀ ਟੀਮ, ਮਜੀਠੀਆ ਨੇ ਕੀਤਾ ਦਾਅਵਾ

Admin User - Oct 06, 2026 06:49 PM
IMG

ਮੋਹਾਲੀ ਦੇ ਫੇਜ਼-11 ਵਿੱਚ ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਪੰਜਾਬ ਦੇ ਮੁੱਖ ਮੰਤਰੀ ਦੇ OSD ਨਾਲ ਸਬੰਧਤ ਮਾਮਲੇ ਵਿੱਚ ਗੁਰਕਿਰਪਾਲ ਸਿੰਘ ਥਿੰਦ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਹੈ।

ਇਹ ਮਾਮਲਾ ਸਰਕਾਰੀ ਅਧਿਕਾਰੀਆਂ ਦੀਆਂ ਤਬਾਦਲੀਆਂ ਅਤੇ ਤਾਇਨਾਤੀਆਂ ਸਮੇਤ ਸਰਕਾਰੀ ਕੰਮਕਾਜ ਵਿੱਚ ਕਥਿਤ ਦਖ਼ਲਅੰਦਾਜ਼ੀ ਦੇ ਦੋਸ਼ਾਂ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਹਾਈ ਕੋਰਟ ਨੇ 5 ਅਕਤੂਬਰ ਨੂੰ ED ਵੱਲੋਂ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਸਮੱਗਰੀ ਦੇ ਆਧਾਰ ’ਤੇ CBI ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਸਟੇਟਸ ਰਿਪੋਰਟ ਮੰਗੀ ਹੈ।

ਮਜੀਠੀਆ ਵੱਲੋਂ ਕੀਤੇ ਦਾਅਵੇ ਵਿੱਚ ਇਸ ਕਾਰਵਾਈ ਨੂੰ ਮੁੱਖ ਮੰਤਰੀ ਦੇ OSD ਨਾਲ ਜੁੜੇ ਕਥਿਤ ਤਬਾਦਲਾ-ਤਾਇਨਾਤੀ ਮਾਮਲੇ ਦੀ ਜਾਂਚ ਦਾ ਹਿੱਸਾ ਦੱਸਿਆ ਗਿਆ ਹੈ। ਹਾਲਾਂਕਿ, ਜਾਂਚ ਪੂਰੀ ਹੋਣ ਤੱਕ ਦੋਸ਼ਾਂ ਦੀ ਪੁਸ਼ਟੀ ਹੋਈ ਨਹੀਂ ਮੰਨੀ ਜਾ ਸਕਦੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.