IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ‘ਚ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ, ‘ਵੋਟ...

ਚੰਡੀਗੜ੍ਹ ‘ਚ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ, ‘ਵੋਟ ਬਚਾਓ-ਦੇਸ਼ ਬਚਾਓ’ ਮਾਰਚ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ

Admin User - Oct 06, 2026 07:48 PM
IMG

ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਸੁਧਾਈ (SIR) ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਮੰਗਲਵਾਰ ਨੂੰ ਇੰਡੀਆ ਗਠਜੋੜ ਦੀਆਂ ਸਹਿਯੋਗੀ ਪਾਰਟੀਆਂ ਨਾਲ ਮਿਲ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ‘ਵੋਟ ਬਚਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਕੱਢੇ ਗਏ ਇਸ ਮਾਰਚ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਵੱਡੀ ਗਿਣਤੀ ਵਿੱਚ ਤਿਰੰਗੇ ਅਤੇ ਬੈਨਰ ਲੈ ਕੇ ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਵਧੇ। ਪੁਲਿਸ ਨੇ ਦਫ਼ਤਰ ਤੋਂ ਪਹਿਲਾਂ ਹੀ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਬੈਠ ਕੇ ਧਰਨਾ ਲਗਾ ਦਿੱਤਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਭਾਰਤੀ ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਦੀ ਰੱਖਿਆ ਲਈ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਹੋਰ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਸ਼ਹਿਰ ਦੇ ਹਰ ਵਾਰਡ, ਪਿੰਡ ਅਤੇ ਸੈਕਟਰ ਤੱਕ ਲੈ ਕੇ ਜਾਵੇਗੀ ਅਤੇ ਲੋਕਾਂ ਨੂੰ ਜਾਗਰੂਕ ਕਰੇਗੀ।

ਪ੍ਰਦਰਸ਼ਨ ਵਿੱਚ ਕਾਂਗਰਸ ਦੇ ਕੌਂਸਲਰਾਂ, ਜ਼ਿਲ੍ਹਾ ਤੇ ਬਲਾਕ ਪੱਧਰੀ ਅਹੁਦੇਦਾਰਾਂ ਦੇ ਨਾਲ ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਸੇਵਾ ਦਲ ਦੇ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸਮਾਜਵਾਦੀ ਪਾਰਟੀ ਸਮੇਤ ਇੰਡੀਆ ਗਠਜੋੜ ਦੀਆਂ ਹੋਰ ਸਹਿਯੋਗੀ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.