IMG-LOGO
ਹੋਮ ਪੰਜਾਬ: ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਡਰਾਈਵਰ...

ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਡਰਾਈਵਰ ਜ਼ਖ਼ਮੀ; 50 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼

Admin User - Oct 06, 2026 08:33 PM
IMG

ਤਰਨਤਾਰਨ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਤੂਤ ਵਿੱਚ ਮੰਗਲਵਾਰ ਨੂੰ ਦਿਨ-ਦਿਹਾੜੇ ਗੋਲੀਬਾਰੀ ਦੀ ਵਾਰਦਾਤ ਨੇ ਦਹਿਸ਼ਤ ਪੈਦਾ ਕਰ ਦਿੱਤੀ। ਇੱਥੇ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਦੇ ਸਰਪੰਚ ਅਸ਼ਵਨੀ ਕੁਮਾਰ ਉਰਫ਼ ਅਸ਼ਵਨੀ ਦੇਵਗਨ ਨੂੰ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਹਮਲੇ ਵਿੱਚ ਸਰਪੰਚ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਡਰਾਈਵਰ ਚਮਕੌਰ ਸਿੰਘ ਵੀ ਜ਼ਖ਼ਮੀ ਹੋਇਆ ਹੈ।

ਜਾਣਕਾਰੀ ਮੁਤਾਬਕ ਸਰਪੰਚ ਅਸ਼ਵਨੀ ਕੁਮਾਰ ਆਪਣੀ ਇਨੋਵਾ ਕਾਰ ਰਾਹੀਂ ਕਰਿਆਨਾ ਸਟੋਰ ਤੋਂ ਦਾਣਾ ਮੰਡੀ ਤੂਤ ਸਥਿਤ ਆਪਣੀ ਆੜ੍ਹਤ ਦੀ ਦੁਕਾਨ ਵੱਲ ਜਾ ਰਹੇ ਸਨ। ਜਦੋਂ ਉਹ ਬੱਸ ਅੱਡੇ ਨੇੜੇ ਪਹੁੰਚੇ ਤਾਂ ਬਾਈਕ ‘ਤੇ ਆਏ ਦੋ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੱਡੀ ਦੇ ਸ਼ੀਸ਼ੇ ਟੁੱਟ ਗਏ ਅਤੇ ਸਰਪੰਚ ਨੂੰ ਤਿੰਨ ਗੋਲੀਆਂ ਲੱਗੀਆਂ।

ਜ਼ਖ਼ਮੀ ਡਰਾਈਵਰ ਚਮਕੌਰ ਸਿੰਘ ਅਨੁਸਾਰ ਹਮਲਾਵਰਾਂ ਨੇ ਚਿਹਰੇ ਢੱਕੇ ਹੋਏ ਸਨ ਅਤੇ ਵਾਰਦਾਤ ਤੋਂ ਬਾਅਦ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਗੋਲੀਬਾਰੀ ਦੌਰਾਨ ਸਰਪੰਚ ਦੇ ਨੇੜੇ ਬੈਠੇ ਚਮਕੌਰ ਸਿੰਘ ਨੂੰ ਵੀ ਛਰ੍ਹੇ ਲੱਗੇ। ਸਥਾਨਕ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਸ਼ਵਨੀ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਤਨੀ ਪਰਵੀਨ ਕੁਮਾਰੀ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ ਅਤੇ ਅਸ਼ਵਨੀ ਕੁਮਾਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਰਕਮ ਨਾ ਦੇਣ ‘ਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

ਪੱਟੀ ਦੇ ਡੀਐੱਸਪੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਸਰਪੰਚ ਦੇ ਸਰੀਰ ‘ਤੇ ਕਈ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਇੱਕ ਦਿਲ ਵਿੱਚ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮਾਂ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.