IMG-LOGO
ਹੋਮ ਪੰਜਾਬ: ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਰਿਪੋਰਟ ’ਤੇ ਸਿੱਖ ਜਥੇਬੰਦੀਆਂ...

ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਰਿਪੋਰਟ ’ਤੇ ਸਿੱਖ ਜਥੇਬੰਦੀਆਂ ਨੇ ਚੁੱਕੇ ਸਵਾਲ, 11 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਪਹੁੰਚਣ ਦਾ ਐਲਾਨ

Admin User - Oct 06, 2026 08:55 PM
IMG

ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਵਿਭਾਗੀ ਜਾਂਚ ਰਿਪੋਰਟ ’ਤੇ ਸਵਾਲ ਖੜ੍ਹੇ ਕੀਤੇ ਹਨ। ਲੁਧਿਆਣਾ ਵਿਖੇ ਕੀਤੀ ਪੱਤਰਕਾਰ ਵਾਰਤਾ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਰਿਪੋਰਟ ਵਿੱਚ ਕਈ ਤੱਥ ਅਧੂਰੇ ਹਨ, ਜਿਸ ਕਾਰਨ ਮਾਮਲੇ ਨੂੰ ਲੈ ਕੇ ਸ਼ੰਕੇ ਹੋਰ ਵਧ ਗਏ ਹਨ।

ਅਲਾਇੰਸ ਆਗੂ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ 21 ਅਗਸਤ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਐਫਆਈਆਰ ਨਾਲ ਸਬੰਧਤ ਮੁੱਢਲੀ ਜਾਂਚ ਰਿਪੋਰਟ ਜਾਰੀ ਕਰਨ ਵਿੱਚ 47 ਦਿਨ ਲੱਗਣਾ ਵੀ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਪੇਸ਼ ਕੀਤੇ ਗਏ ਤੱਥਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਕਈ ਸਪੱਸ਼ਟੀਕਰਨ ਮੰਗੇ ਗਏ ਹਨ।

ਉਨ੍ਹਾਂ ਖਾਸ ਤੌਰ ’ਤੇ ਬਹਿਰੀਨ ਨਾਲ ਸਬੰਧਤ ਇੱਕ ਮਹਿਲਾ ਦੇ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਰਹਿਣ ਅਤੇ ਉਸ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੇ ਜਾਣ ਦੇ ਮਾਮਲੇ ’ਤੇ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਰਿਪੋਰਟ ਵਿੱਚ ਸਰਾਂ ਵਿੱਚ ਰਹਿਣ ਦੇ ਕੁਝ ਹੀ ਹਵਾਲਿਆਂ ਦਾ ਜ਼ਿਕਰ ਹੈ, ਤਾਂ ਉਸ ਅਰਜ਼ੀ ਵਿੱਚ ਕਈ ਮਹੀਨਿਆਂ ਤੋਂ ਸਰਾਂ ਵਿੱਚ ਰਹਿਣ ਦੀ ਗੱਲ ਕਿਵੇਂ ਦਰਜ ਹੋਈ, ਇਸ ਬਾਰੇ ਸਪੱਸ਼ਟੀਕਰਨ ਦਿੱਤਾ ਜਾਣਾ ਚਾਹੀਦਾ ਹੈ।

ਫਗਵਾੜਾ ਨੇ ਇਹ ਵੀ ਸਵਾਲ ਕੀਤਾ ਕਿ ਧਰਮ ਪ੍ਰਚਾਰ ਫੰਡ ਵਿੱਚੋਂ ਦਿੱਤੀ ਗਈ ਇੱਕ ਲੱਖ ਰੁਪਏ ਦੀ ਰਕਮ ਲਈ ਕੀ ਸਬੰਧਤ ਮਹਿਲਾ ਵੱਲੋਂ ਲੋੜਵੰਦ ਹੋਣ ਦੇ ਸਬੂਤ ਪੇਸ਼ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਰਿਪੋਰਟ ਮੁਤਾਬਕ ਇਲਾਜ ਸਿਵਲ ਹਸਪਤਾਲ ਤੋਂ ਕਰਵਾਇਆ ਜਾ ਰਿਹਾ ਸੀ, ਤਾਂ ਸਹਾਇਤਾ ਰਾਸ਼ੀ ਦੇਣ ਦਾ ਆਧਾਰ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਅਲਾਇੰਸ ਆਗੂ ਪਰਮਪਾਲ ਸਿੰਘ ਸਭਰਾ ਨੇ ਕਿਹਾ ਕਿ 47 ਦਿਨਾਂ ਬਾਅਦ ਸਾਹਮਣੇ ਆਈ ਜਾਂਚ ਰਿਪੋਰਟ ਮਾਮਲੇ ਨਾਲ ਜੁੜੇ ਸਾਰੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਨਵੇਂ ਸ਼ੰਕੇ ਪੈਦਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਕਿਸੇ ਸਿਆਸੀ ਸਾਜ਼ਿਸ਼ ਸਬੰਧੀ ਚੱਲ ਰਹੇ ਸ਼ੱਕ ਨੂੰ ਹੋਰ ਬਲ ਮਿਲਦਾ ਹੈ।

ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਕਿਸੇ ਸਿੱਖ ਜੱਜ ਦੀ ਅਗਵਾਈ ਹੇਠ ਵਿਦਵਾਨਾਂ ਦੀ ਕਮੇਟੀ ਬਣਾਈ ਜਾਵੇ ਅਤੇ ਪੂਰੇ ਮਾਮਲੇ ਦੀ ਸੱਚਾਈ ਸਿੱਖ ਸੰਗਤ ਦੇ ਸਾਹਮਣੇ ਰੱਖੀ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਜਵਾਬਤਲਬੀ ਕਰਨ ਦੀ ਵੀ ਮੰਗ ਕੀਤੀ।

ਅਲਾਇੰਸ ਆਗੂ ਗੁਰਸਾਹਿਬ ਸਿੰਘ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 11 ਅਕਤੂਬਰ ਨੂੰ 251 ਮੈਂਬਰੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰੇਗਾ ਅਤੇ ਜਥੇਦਾਰ ਨੂੰ ਮੰਗ ਪੱਤਰ ਸੌਂਪੇਗਾ। ਇਸ ਵਿੱਚ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸੱਚ ਸੰਗਤ ਸਾਹਮਣੇ ਲਿਆਉਣ ਦੀ ਮੰਗ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੇ ਵੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ 11 ਅਕਤੂਬਰ ਨੂੰ ਲੁਧਿਆਣਾ ਤੋਂ ਵੱਡਾ ਕਾਫਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.