IMG-LOGO
ਹੋਮ ਪੰਜਾਬ: ਸੱਤਾ ਦੀ ਪਾਰੀ ਦੇ 25 ਸਾਲ: ਪ੍ਰਧਾਨ ਮੰਤਰੀ ਮੋਦੀ ਨੇ...

ਸੱਤਾ ਦੀ ਪਾਰੀ ਦੇ 25 ਸਾਲ: ਪ੍ਰਧਾਨ ਮੰਤਰੀ ਮੋਦੀ ਨੇ ਮੰਦਰ 'ਚ ਕੀਤੀ ਪੂਜਾ, ਉਪ ਰਾਸ਼ਟਰਪਤੀ ਤੇ ਯੋਗੀ ਵੱਲੋਂ ਵਧਾਈਆਂ

Admin User - Oct 07, 2026 11:12 AM
IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਆਪਣੇ ਕਾਰਜਕਾਲ ਦੇ ਸਫ਼ਲ 25 ਸਾਲ ਪੂਰੇ ਕਰ ਲਏ ਹਨ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਦਿੱਲੀ ਦੇ ਸ਼੍ਰੀ ਵਿਨਾਇਕ ਮੰਦਰ ਪਹੁੰਚ ਕੇ ਦੇਸ਼ ਦੀ ਸੁਖ-ਸ਼ਾਂਤੀ ਲਈ ਪੂਜਾ-ਅਰਚਨਾ ਕੀਤੀ। ਜ਼ਿਕਰਯੋਗ ਹੈ ਕਿ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸ਼ੁਰੂ ਹੋਇਆ ਇਹ ਸਫ਼ਰ ਲਗਾਤਾਰ ਤਿੰਨ ਵਾਰ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ 2014 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਿਆ, ਜਿੱਥੇ ਉਹ ਹੁਣ ਲਗਾਤਾਰ ਤੀਜੀ ਵਾਰ ਦੇਸ਼ ਦੀ ਅਗਵਾਈ ਕਰ ਰਹੇ ਹਨ।



ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 'ਪ੍ਰਧਾਨ ਸੇਵਕ' ਵਜੋਂ ਮੋਦੀ ਦੇ ਸੁਪਨਿਆਂ ਨੇ ਦੇਸ਼ ਦੇ ਵਿਕਾਸ ਨੂੰ ਹਰ ਵਰਗ ਤੱਕ ਪਹੁੰਚਾਇਆ ਹੈ। ਉਪ ਰਾਸ਼ਟਰਪਤੀ ਨੇ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਣ ਨੂੰ ਇਤਿਹਾਸਕ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਦੌਰਿਆਂ ਦੌਰਾਨ ਬਹਿਤਰ ਕਨੈਕਟੀਵਿਟੀ, ਡਿਜੀਟਲ ਕ੍ਰਾਂਤੀ ਅਤੇ ਨਵੇਂ ਮੌਕਿਆਂ ਰਾਹੀਂ ਭਾਰਤ ਵਿੱਚ ਆਇਆ ਵੱਡਾ ਬਦਲਾਅ ਸਾਫ਼ ਦੇਖਿਆ ਜਾ ਸਕਦਾ ਹੈ।



ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਯਾਤਰਾ ਨੂੰ ਪੂਰੇ ਦੇਸ਼ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਅਗਵਾਈ ਹੇਠ 'ਜਨ ਸੇਵਾ ਨਾਲ ਰਾਸ਼ਟਰ ਸੇਵਾ' ਦੇ ਸਿਧਾਂਤ 'ਤੇ ਚੱਲਦਿਆਂ ਵਿਸ਼ਵ ਪੱਧਰ 'ਤੇ ਭਾਰਤ ਦੀ ਸਾਖ ਅਤੇ ਸਨਮਾਨ ਨੂੰ ਇੱਕ ਨਵੀਂ ਬੁਲੰਦੀ 'ਤੇ ਪਹੁੰਚਾਇਆ ਹੈ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.