ਤਾਜਾ ਖਬਰਾਂ
ਰਾਜਧਾਨੀ ਦਿੱਲੀ ਵਿੱਚ ਵਿਰੋਧੀ ਧਿਰਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਰ ਵਧ ਗਿਆ ਹੈ। ਆਕਾਸ਼ਵਾਣੀ ਭਵਨ ਵਿੱਚ ਬਿਨਾਂ ਇਜਾਜ਼ਤ ਦਾਖ਼ਲ ਹੋ ਕੇ ਧਰਨਾ ਦੇਣ ਦੇ ਦੋਸ਼ ਹੇਠ ਦਿੱਲੀ ਪੁਲਿਸ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਕਈ ਨੇਤਾਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਇਹ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਹਾਲਾਂਕਿ ਫਿਲਹਾਲ ਐਫਆਈਆਰ ਦੀਆਂ ਧਾਰਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਨੂੰ ਜਦੋਂ ਪੁਲਿਸ ਨੇ ਰੋਕਿਆ, ਤਾਂ ਉਹ ਆਕਾਸ਼ਵਾਣੀ ਭਵਨ ਦੇ ਅਹਾਤੇ ਵਿੱਚ ਜਾ ਕੇ ਧਰਨੇ 'ਤੇ ਬੈਠ ਗਏ। ਲਗਭਗ ਅੱਠ ਘੰਟੇ ਚੱਲੇ ਇਸ ਹੰਗਾਮੇ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਆਗੂਆਂ ਨੂੰ ਉੱਥੋਂ ਹਟਾ ਕੇ ਕਿੰਗਜ਼ਵੇਅ ਕੈਂਪ ਪੁਲੀਸ ਲਾਈਨ ਭੇਜ ਦਿੱਤਾ। ਹਿਰਾਸਤ 'ਚ ਲਏ ਜਾਣ ਦੇ ਕਰੀਬ ਦੋ ਘੰਟਿਆਂ ਬਾਅਦ, ਲੰਘੀ ਮੰਗਲਵਾਰ ਰਾਤ 10 ਵਜੇ ਦੇ ਆਸ-ਪਾਸ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਤੱਥ ਸਾਹਮਣੇ ਲਿਆਂਦੇ ਜਾਣਗੇ।
Get all latest content delivered to your email a few times a month.