IMG-LOGO
ਹੋਮ ਪੰਜਾਬ: ਤਰਨਤਾਰਨ 'ਚ ਵੱਡੀ ਵਾਰਦਾਤ: ਦੋ ਅਣਵਿਆਹੇ ਨੌਜਵਾਨਾਂ ਦਾ ਗੋਲੀਆਂ ਮਾਰ...

ਤਰਨਤਾਰਨ 'ਚ ਵੱਡੀ ਵਾਰਦਾਤ: ਦੋ ਅਣਵਿਆਹੇ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, ਲਾਸ਼ਾਂ ਸੁੱਟ ਕੇ ਮੁਲਜ਼ਮ ਫ਼ਰਾਰ

Admin User - Oct 07, 2026 01:55 PM
IMG

ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਇਲਾਕੇ ਵਿੱਚ ਬੀਤੀ ਦੇਰ ਰਾਤ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਖੇਤਰ ਵਿੱਚ ਦਹਿਸ਼ਤ ਅਤੇ ਖ਼ੌਫ਼ ਦਾ ਮਾਹੌਲ ਬਣਿਆ ਹੋਇਆ ਹੈ।

ਮ੍ਰਿਤਕਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26) ਪੁੱਤਰ ਕੁਲਵੰਤ ਸਿੰਘ (ਵਾਸੀ ਪਿੰਡ ਖਾਰਾ) ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23) ਪੁੱਤਰ ਨਰਿੰਦਰ ਸਿੰਘ (ਵਾਸੀ ਪਿੰਡ ਪੱਖੋਪੁਰ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਅਣਵਿਆਹੇ ਸਨ।

ਮੁੱਢਲੀ ਜਾਣਕਾਰੀ ਮੁਤਾਬਕ ਕਾਤਲਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਬੂਤ ਮਿਟਾਉਣ ਦੀ ਨੀਅਤ ਨਾਲ ਲਾਸ਼ਾਂ ਨੂੰ ਚੋਹਲਾ ਸਾਹਿਬ ਵਿਖੇ ਇੱਕ ਦੂਜੀ ਥਾਂ 'ਤੇ ਸੁੱਟ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਫ਼ਿਲਹਾਲ ਕਤਲ ਦੇ ਕਾਰਨਾਂ ਅਤੇ ਇਸ ਪਿੱਛੇ ਕਿਸੇ ਪੁਰਾਣੀ ਰੰਜਿਸ਼ ਬਾਰੇ ਕੋਈ ਪੁਖ਼ਤਾ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।


ਘਟਨਾ ਦੀ ਖ਼ਬਰ ਮਿਲਦਿਆਂ ਹੀ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਹਰਿੰਦਰ ਸਿੰਘ ਪੁਲਿਸ ਨਫ਼ਰੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਅਤੇ ਮੌਕੇ ਤੋਂ ਅਹਿਮ ਸਬੂਤ ਇਕੱਤਰ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਧੱਕਿਆ ਜਾਵੇਗਾ ਅਤੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.