IMG-LOGO
ਹੋਮ ਪੰਜਾਬ: ਸੀ.ਬੀ.ਆਈ. ਰੇਡ ਦੌਰਾਨ ਫੁੱਲ ਬਰਸਾਉਣ ਵਾਲਿਆਂ 'ਤੇ ਪੁਲਿਸ ਦਾ ਐਕਸ਼ਨ:...

ਸੀ.ਬੀ.ਆਈ. ਰੇਡ ਦੌਰਾਨ ਫੁੱਲ ਬਰਸਾਉਣ ਵਾਲਿਆਂ 'ਤੇ ਪੁਲਿਸ ਦਾ ਐਕਸ਼ਨ: ਛਾਪੇਮਾਰੀ ਵਾਲੀ ਥਾਂ 'ਤੇ ਢਿੱਲ ਵਰਤਣ 'ਤੇ ਐੱਸ.ਐੱਚ.ਓ. ਮੁਅੱਤਲ, ਦੋ ਹਿਰਾਸਤ 'ਚ

Admin User - Oct 07, 2026 02:41 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓ.ਐੱਸ.ਡੀ.) ਰਾਜਬੀਰ ਸਿੰਘ ਘੁੰਮਣ ਦੇ ਸੰਗਰੂਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਘਰਾਚੋਂ ਸਥਿਤ ਗ੍ਰਹਿ ਵਿਖੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਮਾਰੀ ਗਈ ਰੇਡ ਦੌਰਾਨ ਖੇਤਰੀ ਪੁਲਿਸ ਪ੍ਰਸ਼ਾਸਨ 'ਤੇ ਵੱਡੀ ਗਾਜ ਡਿੱਗੀ ਹੈ। ਜਾਂਚ ਟੀਮ ਦੇ ਪੁੱਜਣ 'ਤੇ ਪਿੰਡ ਦੇ ਕੁਝ ਲੋਕਾਂ ਵੱਲੋਂ ਗੱਡੀਆਂ 'ਤੇ ਫੁੱਲਾਂ ਦੀ ਵਰਖਾ ਕਰਨ ਅਤੇ ਮਿਠਾਈਆਂ ਵੰਡਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਸਬੰਧਤ ਥਾਣਾ ਮੁਖੀ (ਐੱਸ.ਐੱਚ.ਓ.) ਨੂੰ ਲਾਪਰਵਾਹੀ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਜਦਕਿ ਦੋ ਸਥਾਨਕ ਨਿਵਾਸੀਆਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਹੈ।


ਇਹ ਪੂਰਾ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਆਪ ਸੰਗਰੂਰ ਇਲਾਕੇ ਦੇ ਦੌਰੇ 'ਤੇ ਮੌਜੂਦ ਸਨ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀ ਦੇ ਸਵਾਗਤ ਵਿੱਚ ਅੱਗੇ ਆਉਣ ਵਾਲੇ ਚਿਹਰਿਆਂ ਵਿੱਚ ਵਿਰੋਧੀ ਧਿਰਾਂ ਨਾਲ ਸਬੰਧਤ ਕੁਝ ਸਿਆਸੀ ਵਰਕਰ ਵੀ ਸ਼ਾਮਲ ਸਨ।


ਮੰਗਲਵਾਰ ਸ਼ਾਮ ਨੂੰ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ਡਿਊਟੀ 'ਚ ਢਿੱਲ ਵਰਤਣ ਦੀ ਪੁਸ਼ਟੀ ਕਰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਮੁਖੀ ਯਸ਼ਪਾਲ ਸ਼ਰਮਾ ਵਿਰੁੱਧ ਲਾਪਰਵਾਹੀ ਦੇ ਦੋਸ਼ ਹੇਠ ਮੁਅੱਤਲੀ ਦੀ ਕਾਰਵਾਈ ਕੀਤੀ ਗਈ ਹੈ। ਅਧਿਕਾਰੀ ਅਨੁਸਾਰ, ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਘਰਾਚੋਂ ਪਿੰਡ ਤੋਂ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਵੱਲੋਂ ਰਾਜਬੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਸ ਰਿਹਾਇਸ਼ 'ਤੇ ਵੀ ਛਾਪੇਮਾਰੀ ਕੀਤੀ ਗਈ, ਜਿਸ ਨੂੰ ਮੁੱਖ ਮੰਤਰੀ ਦੇ ਕੈਂਪ ਆਫਿਸ ਵਜੋਂ ਵਰਤਿਆ ਜਾ ਰਿਹਾ ਸੀ। ਇਸ ਜਾਂਚ ਦੇ ਤਾਰ ਜੋੜਦਿਆਂ ਕੇਂਦਰੀ ਜਾਂਚ ਏਜੰਸੀ ਨੇ ਮੋਹਾਲੀ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਕੇਸ ਨਾਲ ਜੁੜੇ ਹੋਰਨਾਂ ਸ਼ੱਕੀਆਂ ਦੇ ਟਿਕਾਣਿਆਂ 'ਤੇ ਵੀ ਤਲਾਸ਼ੀ ਅਭਿਆਨ ਚਲਾਇਆ।


ਦੂਜੇ ਪਾਸੇ, ਸੀ.ਬੀ.ਆਈ. ਦੀ ਗੱਡੀ 'ਤੇ ਫੁੱਲ ਬਰਸਾਉਣ ਵਾਲੇ ਆਮ ਲੋਕਾਂ ਵਿਰੁੱਧ ਪੰਜਾਬ ਪੁਲਿਸ ਦੀ ਇਸ ਕਾਰਵਾਈ 'ਤੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਪੁਲਿਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦਾ ਸਿੱਧਾ ਉਲੰਘਣ ਦੱਸਦਿਆਂ ਕਿਹਾ ਕਿ ਪੁਲਿਸ ਨੂੰ ਅਜਿਹੀ ਧੱਕੇਸ਼ਾਹੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਸਟਿਸ ਰਣਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਜੇਕਰ ਹਿਰਾਸਤ 'ਚ ਲਏ ਗਏ ਪੀੜਤਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਜਾਂ ਹੋਰ ਸਹਾਇਤਾ ਦੀ ਲੋੜ ਪੈਂਦੀ ਹੈ, ਤਾਂ ਉਹ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.