IMG-LOGO
ਹੋਮ ਪੰਜਾਬ: ਪਠਾਨਕੋਟ ਪੁਲਿਸ ਲਾਈਨ 'ਚ ਹਾਦਸਾ: AK-47 ਦੀ ਸਫ਼ਾਈ ਦੌਰਾਨ ਗੋਲੀ...

ਪਠਾਨਕੋਟ ਪੁਲਿਸ ਲਾਈਨ 'ਚ ਹਾਦਸਾ: AK-47 ਦੀ ਸਫ਼ਾਈ ਦੌਰਾਨ ਗੋਲੀ ਚੱਲਣ ਨਾਲ ਮੁੰਸ਼ੀ ਰਾਮ ਸਿੰਘ ਦੀ ਮੌਤ

Admin User - Oct 07, 2026 02:57 PM
IMG

ਪਠਾਨਕੋਟ: ਸਥਾਨਕ ਪੁਲਿਸ ਲਾਈਨ ਵਿਖੇ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸੇ ਦੌਰਾਨ ਡਿਊਟੀ 'ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ। ਨਾਈਟ ਡਿਊਟੀ ਖ਼ਤਮ ਹੋਣ ਤੋਂ ਬਾਅਦ ਜਦੋਂ ਅਸਲਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਸੀ, ਤਾਂ AK-47 ਰਾਈਫਲ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਲੱਗਣ ਨਾਲ ਮੁੰਸ਼ੀ ਰਾਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਰਾਤ ਦੀ ਸ਼ਿਫ਼ਟ ਪੂਰੀ ਕਰਨ ਤੋਂ ਬਾਅਦ ਤਾਇਨਾਤ ਮੁਲਾਜ਼ਮ ਆਪਣੇ ਹਥਿਆਰ ਜਮ੍ਹਾਂ ਕਰਵਾ ਰਹੇ ਸਨ। ਇਸੇ ਦੌਰਾਨ ਜਦੋਂ ਮੁੰਸ਼ੀ ਰਾਮ ਸਿੰਘ ਆਪਣੀ ਸਰਕਾਰੀ ਰਾਈਫਲ ਸਾਫ਼ ਕਰ ਰਿਹਾ ਸੀ, ਤਾਂ ਅਚਾਨਕ ਟ੍ਰਿਗਰ ਦੱਬਣ ਨਾਲ ਗੋਲੀ ਚੱਲ ਗਈ ਅਤੇ ਉਸ ਦੇ ਜਾ ਲੱਗੀ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਲਾਈਨ ਵਿੱਚ ਭਗਦੜ ਅਤੇ ਸਹਿਮ ਦਾ ਮਾਹੌਲ ਬਣ ਗਿਆ।

ਘਟਨਾ ਦੀ ਖ਼ਬਰ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਥਾਣਾ ਡਿਵੀਜ਼ਨ ਨੰਬਰ-2 ਦੇ ਐੱਸ.ਐੱਚ.ਓ. ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਮਾਮਲਾ ਹਥਿਆਰ ਦੀ ਸਫ਼ਾਈ ਦੌਰਾਨ ਹੋਈ ਅਣਹੋਣੀ ਦਾ ਹੀ ਲੱਗਦਾ ਹੈ।


ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਹਵਾਲੇ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਧਾਰਾ 174 ਤਹਿਤ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਘਟਨਾ ਨਾਲ ਜੁੜੇ ਹਰ ਪਹਿਲੂ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.