IMG-LOGO
ਹੋਮ ਪੰਜਾਬ: ਧੂਰੀ ਨੂੰ 47 ਕਰੋੜ ਦੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਸੌਗਾਤ,...

ਧੂਰੀ ਨੂੰ 47 ਕਰੋੜ ਦੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਸੌਗਾਤ, 4000 ਪਿੰਡਾਂ ਨੂੰ ਮਿਲਣਗੀਆਂ ਪੱਕੀਆਂ ਰਜਿਸਟਰੀਆਂ: CM ਭਗਵੰਤ ਮਾਨ

Admin User - Oct 07, 2026 05:43 PM
IMG

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਾਸੀਆਂ ਨੂੰ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 14 MLD ਸਮਰੱਥਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਸੌਗਾਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਨਹਿਰੀ ਪਾਣੀ ਨੂੰ ਟ੍ਰੀਟ ਕਰਕੇ ਸ਼ਹਿਰ ਅਤੇ ਆਸ-ਪਾਸ ਦੇ ਲੋਕਾਂ ਨੂੰ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਧੂਰੀ ਰੈਲੀ ਦੌਰਾਨ CM ਮਾਨ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਤੱਕ ਕੀਤੀ ਗਈ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਭ ਮਿਲਣ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲਾਲ ਡੋਰੇ ਅੰਦਰ ਆਉਂਦੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ 4000 ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਪੱਕੇ ਮਾਲਕੀ ਹੱਕ ਮਿਲਣਗੇ।

ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ 'ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿਆਸੀ ਬੁਖਲਾਹਟ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰਾਉਣ ਜਾਂ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਉਹ ਪਿੱਛੇ ਹਟਣ ਵਾਲੇ ਨਹੀਂ ਹਨ। CM ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਪੈਸਾ ਕਮਾਉਣਾ ਨਹੀਂ, ਸਗੋਂ ਪੰਜਾਬ ਦੀ ਨਿਸ਼ਕਾਮ ਸੇਵਾ ਕਰਨਾ ਹੈ।

ਮਾਨ ਨੇ ਅੱਗੇ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਸਿੰਚਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੰਮ ਕਰ ਰਹੀ ਹੈ। ਧੂਰੀ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਿਵਾਰਵਾਦੀ ਰਾਜਨੀਤੀ ਨੂੰ ਖ਼ਤਮ ਕਰਕੇ ਲੋਕਾਂ ਦੇ ਹੱਕਾਂ ਲਈ ਕੰਮ ਕਰਨ ਦਾ ਸਿਲਸਿਲਾ ਜਾਰੀ ਰਹੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.