IMG-LOGO
ਹੋਮ ਪੰਜਾਬ: ਮਜੀਠੀਆ ਤੇ ਖਹਿਰਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਐਕਸ-ਪਾਰਟੀ ਅੰਤਰਿਮ...

ਮਜੀਠੀਆ ਤੇ ਖਹਿਰਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਕੀਤੀ ਮੰਗ; 23 ਅਕਤੂਬਰ ਨੂੰ ਸੁਣਵਾਈ

Admin User - Oct 07, 2026 05:48 PM
IMG

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖਿਲਾਫ ਜਾਰੀ ਕੀਤੀ ਗਈ ਐਕਸ-ਪਾਰਟੀ ਅੰਤਰਿਮ ਰੋਕ ਨੂੰ ਹਟਾਉਣ ਲਈ ਅਦਾਲਤ ਦਾ ਰੁਖ ਕੀਤਾ ਹੈ। ਦੋਵਾਂ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ।

ਇਸ ਮਾਮਲੇ ਵਿੱਚ ਪ੍ਰਤੀਵਾਦੀ ਨੰਬਰ-2, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਵੱਲੋਂ ਵੀ ਅਰਜ਼ੀ ਦਾਇਰ ਕਰਕੇ ਅੰਤਰਿਮ ਰੋਕ ਕਾਰਨ ਹੋਏ ਕਥਿਤ ਨੁਕਸਾਨ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਸਿਵਲ ਜੱਜ (ਜੂਨੀਅਰ ਡਿਵੀਜ਼ਨ) ਡਾ. ਪ੍ਰਕਸ਼ਿਤ ਦੀ ਅਦਾਲਤ ਨੇ ਤਿੰਨਾਂ ਅਰਜ਼ੀਆਂ ’ਤੇ ਸਬੰਧਤ ਪੱਖਾਂ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 23 ਅਕਤੂਬਰ ਨੂੰ ਹੋਵੇਗੀ।

ਪ੍ਰਤੀਵਾਦੀ ਨੰਬਰ-2 ਵੱਲੋਂ CrPC ਦੀ ਧਾਰਾ 95(1)(a) ਅਤੇ ਧਾਰਾ 151 ਤਹਿਤ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਵਿੱਚ ਅੰਤਰਿਮ ਰੋਕ ਕਾਰਨ ਹੋਏ ਨੁਕਸਾਨ ਦੇ ਬਦਲੇ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

ਉਧਰ, ਮਜੀਠੀਆ ਅਤੇ ਸੁਖਪਾਲ ਖਹਿਰਾ ਨੇ ਆਪਣੀਆਂ ਅਰਜ਼ੀਆਂ ਰਾਹੀਂ ਆਪਣੇ ਵਿਰੁੱਧ ਲਗਾਈ ਗਈ ਐਕਸ-ਪਾਰਟੀ ਅੰਤਰਿਮ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਹੈ। ਹੁਣ ਪਟੀਸ਼ਨਕਰਤਾਵਾਂ ਵੱਲੋਂ ਇਨ੍ਹਾਂ ਅਰਜ਼ੀਆਂ ’ਤੇ ਆਪਣਾ ਪੱਖ ਅਦਾਲਤ ਸਾਹਮਣੇ ਰੱਖਿਆ ਜਾਣਾ ਹੈ।

ਅਗਸਤ 2026 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਵੱਲੋਂ ਡਾ. ਗੁਰਪ੍ਰੀਤ ਕੌਰ ਨੂੰ ਲੈ ਕੇ ਕੁਝ ਗੰਭੀਰ ਦੋਸ਼ ਲਗਾਏ ਗਏ ਸਨ। ਦਾਅਵਾ ਕੀਤਾ ਗਿਆ ਸੀ ਕਿ ਇੱਕ ਬਲਾਤਕਾਰ ਮਾਮਲੇ ਵਿੱਚ ਮੁਲਜ਼ਮ ਤੋਂ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਇੱਕ ਵਪਾਰੀ ਖ਼ਿਲਾਫ਼ ਮਾਮਲਾ ਖ਼ਤਮ ਕਰਵਾਉਣ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਗਈ। ਇਸ ਤੋਂ ਇਲਾਵਾ ਇੱਕ ਨਜ਼ਦੀਕੀ ਰਿਸ਼ਤੇਦਾਰ ਦੇ ਮੁਲਜ਼ਮ ਨਾਲ ਸੰਪਰਕ ਵਿੱਚ ਹੋਣ ਅਤੇ ਪੈਸਿਆਂ ਲਈ ਉਸ ’ਤੇ ਦਬਾਅ ਪਾਉਣ ਦੇ ਵੀ ਦੋਸ਼ ਲਗਾਏ ਗਏ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.