ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ OSD ਰਾਜਵੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਬੀਰ ਦਵਿੰਦਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ CBI ਵੱਲੋਂ ਰਾਜਵੀਰ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਬੀਰ ਦਵਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਸ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਸਨ, ਉਸ ਦੀਆਂ ਪਰਤਾਂ ਹੁਣ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਮਜੀਠੀਆ ਨੇ ਤਨਜ਼ ਕੱਸਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਇਹ “ਦਾਲ” ਹੁਣ ਉਬਾਲੇ ਮਾਰ ਰਹੀ ਹੈ ਅਤੇ ਇਸ ਦੀ “ਖੁਸ਼ਬੂ” ਦਿੱਲੀ ਸਥਿਤ CBI ਦਫ਼ਤਰ ਤੱਕ ਪਹੁੰਚ ਚੁੱਕੀ ਹੈ।
ਮਜੀਠੀਆ ਨੇ ਮੁੱਖ ਮੰਤਰੀ ’ਤੇ ਵੀ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇਮਾਨਦਾਰੀ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੁਣ ਜਾਂਚ ਏਜੰਸੀਆਂ ਦੀ ਕਾਰਵਾਈ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ।
Get all latest content delivered to your email a few times a month.