IMG-LOGO
ਹੋਮ ਪੰਜਾਬ: ਮੈਡ ਸੰਧੂ ਕਤਲ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, 2...

ਮੈਡ ਸੰਧੂ ਕਤਲ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, 2 ਸ਼ੱਕੀ ਹਿਰਾਸਤ ‘ਚ; 24 ਘੰਟਿਆਂ ‘ਚ ਹੋ ਸਕਦੇ ਨੇ ਅਹਿਮ ਖ਼ੁਲਾਸੇ

Admin User - Oct 07, 2026 06:36 PM
IMG

ਅੰਮ੍ਰਿਤਸਰ ਦੀ ਮਸ਼ਹੂਰ ਸੋਸ਼ਲ ਮੀਡੀਆ ਇਨਫ਼ਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਨਾਲ ਸਬੰਧਤ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਭਾਵਿਤ ਸ਼ੂਟਰਾਂ ਤੇ ਵਾਰਦਾਤ ਦੇ ਪਿੱਛੇ ਮੌਜੂਦ ਲੋਕਾਂ ਤੱਕ ਪਹੁੰਚਣ ਲਈ ਛਾਪੇਮਾਰੀ ਜਾਰੀ ਹੈ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕਤਲ ਦੀ ਵਾਰਦਾਤ ਨੂੰ ਕਥਿਤ ਤੌਰ ‘ਤੇ ਸੁਪਾਰੀ ਦੇ ਕੇ ਅੰਜਾਮ ਦਿਵਾਇਆ ਗਿਆ ਹੋ ਸਕਦਾ ਹੈ। ਹਾਲਾਂਕਿ, ਕਿਸੇ ਕੱਟੜਪੰਥੀ ਸੰਗਠਨ ਦੀ ਸ਼ਮੂਲੀਅਤ ਸਬੰਧੀ ਫਿਲਹਾਲ ਕੋਈ ਸਬੂਤ ਸਾਹਮਣੇ ਨਹੀਂ ਆਇਆ। ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਨੂੰ ਅਪਰਾਧਿਕ ਗਿਰੋਹਾਂ ਨਾਲ ਜੁੜੇ ਐਂਗਲ ਤੋਂ ਜਾਂਚਣ ਦੀ ਗੱਲ ਕਹੀ ਹੈ।

ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਪੁਲਿਸ ਨੇ ਹਿਰਾਸਤ ਵਿੱਚ ਲਏ ਦੋਵਾਂ ਸ਼ੱਕੀਆਂ ਦੀ ਪਛਾਣ ਜਨਤਕ ਨਹੀਂ ਕੀਤੀ। ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੂੰ 24 ਘੰਟਿਆਂ ਦਾ ਸਮਾਂ ਦਿੱਤਾ ਜਾਵੇ ਅਤੇ ਉਮੀਦ ਹੈ ਕਿ ਇਸ ਦੌਰਾਨ ਕਤਲ ਦੀ ਸਾਜ਼ਿਸ਼, ਸ਼ੂਟਰਾਂ ਅਤੇ ਮਾਸਟਰਮਾਈਂਡ ਨਾਲ ਜੁੜੇ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.