ਤਾਜਾ ਖਬਰਾਂ
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਭਾਵਿਤ ਸ਼ੂਟਰਾਂ ਤੇ ਵਾਰਦਾਤ ਦੇ ਪਿੱਛੇ ਮੌਜੂਦ ਲੋਕਾਂ ਤੱਕ ਪਹੁੰਚਣ ਲਈ ਛਾਪੇਮਾਰੀ ਜਾਰੀ ਹੈ।
ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕਤਲ ਦੀ ਵਾਰਦਾਤ ਨੂੰ ਕਥਿਤ ਤੌਰ ‘ਤੇ ਸੁਪਾਰੀ ਦੇ ਕੇ ਅੰਜਾਮ ਦਿਵਾਇਆ ਗਿਆ ਹੋ ਸਕਦਾ ਹੈ। ਹਾਲਾਂਕਿ, ਕਿਸੇ ਕੱਟੜਪੰਥੀ ਸੰਗਠਨ ਦੀ ਸ਼ਮੂਲੀਅਤ ਸਬੰਧੀ ਫਿਲਹਾਲ ਕੋਈ ਸਬੂਤ ਸਾਹਮਣੇ ਨਹੀਂ ਆਇਆ। ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਨੂੰ ਅਪਰਾਧਿਕ ਗਿਰੋਹਾਂ ਨਾਲ ਜੁੜੇ ਐਂਗਲ ਤੋਂ ਜਾਂਚਣ ਦੀ ਗੱਲ ਕਹੀ ਹੈ।
ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਪੁਲਿਸ ਨੇ ਹਿਰਾਸਤ ਵਿੱਚ ਲਏ ਦੋਵਾਂ ਸ਼ੱਕੀਆਂ ਦੀ ਪਛਾਣ ਜਨਤਕ ਨਹੀਂ ਕੀਤੀ। ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੂੰ 24 ਘੰਟਿਆਂ ਦਾ ਸਮਾਂ ਦਿੱਤਾ ਜਾਵੇ ਅਤੇ ਉਮੀਦ ਹੈ ਕਿ ਇਸ ਦੌਰਾਨ ਕਤਲ ਦੀ ਸਾਜ਼ਿਸ਼, ਸ਼ੂਟਰਾਂ ਅਤੇ ਮਾਸਟਰਮਾਈਂਡ ਨਾਲ ਜੁੜੇ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ।
Get all latest content delivered to your email a few times a month.