ਤਾਜਾ ਖਬਰਾਂ
ਰਾਜਬੀਰ ਸਿੰਘ ਘੁੰਮਣ ਵੱਲੋਂ ਮੀਡੀਆ ਵਿੱਚ ਐਫ.ਆਈ.ਆਰ. ਦੇ ਲੀਕ ਜਾਂ ਪ੍ਰਸਾਰਿਤ ਹੋਣ ਦੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਹ ਅਰਜ਼ੀ 7 ਅਕਤੂਬਰ ਨੂੰ ਸ਼ਾਮ ਕਰੀਬ 4 ਵਜੇ ਪੇਸ਼ ਕੀਤੀ ਗਈ, ਜਿਸ ਵਿੱਚ ਐਫ.ਆਈ.ਆਰ. ਦੇ ਲੀਕ ਹੋਣ ਨਾਲ ਜੁੜੇ ਤੱਥਾਂ ਨੂੰ ਅਦਾਲਤੀ ਰਿਕਾਰਡ ਦਾ ਹਿੱਸਾ ਬਣਾਉਣ ਦੀ ਮੰਗ ਕੀਤੀ ਗਈ।
ਅਦਾਲਤ ਵੱਲੋਂ ਇਸ ਅਰਜ਼ੀ ਨੂੰ ‘ਕ੍ਰਿਮੀਨਲ ਮਿਸਲੇਨੀ’ ਵਜੋਂ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀ.ਬੀ.ਆਈ. ਦੇ ਵਕੀਲ ਨੂੰ ਅਰਜ਼ੀ ਦੀ ਕਾਪੀ ਸੌਂਪਦਿਆਂ ਏਜੰਸੀ ਨੂੰ 12 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।
ਇਹ ਨਿਰਦੇਸ਼ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਦੀ ਵਿਸ਼ੇਸ਼ ਜੱਜ ਭਾਵਨਾ ਜੈਨ ਵੱਲੋਂ 7 ਅਕਤੂਬਰ ਨੂੰ ਜਾਰੀ ਕੀਤੇ ਗਏ।
Get all latest content delivered to your email a few times a month.