IMG-LOGO
ਹੋਮ ਪੰਜਾਬ: FIR ਲੀਕ ਮਾਮਲੇ ’ਚ ਰਾਜਬੀਰ ਸਿੰਘ ਘੁੰਮਣ ਨੇ CBI ਅਦਾਲਤ...

FIR ਲੀਕ ਮਾਮਲੇ ’ਚ ਰਾਜਬੀਰ ਸਿੰਘ ਘੁੰਮਣ ਨੇ CBI ਅਦਾਲਤ ਦਾ ਰੁਖ ਕੀਤਾ, 12 ਅਕਤੂਬਰ ਤੱਕ ਜਵਾਬ ਦੇਣ ਦੇ ਹੁਕਮ

Admin User - Oct 07, 2026 08:54 PM
IMG

ਰਾਜਬੀਰ ਸਿੰਘ ਘੁੰਮਣ ਵੱਲੋਂ ਮੀਡੀਆ ਵਿੱਚ ਐਫ.ਆਈ.ਆਰ. ਦੇ ਲੀਕ ਜਾਂ ਪ੍ਰਸਾਰਿਤ ਹੋਣ ਦੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਹ ਅਰਜ਼ੀ 7 ਅਕਤੂਬਰ ਨੂੰ ਸ਼ਾਮ ਕਰੀਬ 4 ਵਜੇ ਪੇਸ਼ ਕੀਤੀ ਗਈ, ਜਿਸ ਵਿੱਚ ਐਫ.ਆਈ.ਆਰ. ਦੇ ਲੀਕ ਹੋਣ ਨਾਲ ਜੁੜੇ ਤੱਥਾਂ ਨੂੰ ਅਦਾਲਤੀ ਰਿਕਾਰਡ ਦਾ ਹਿੱਸਾ ਬਣਾਉਣ ਦੀ ਮੰਗ ਕੀਤੀ ਗਈ।

ਅਦਾਲਤ ਵੱਲੋਂ ਇਸ ਅਰਜ਼ੀ ਨੂੰ ‘ਕ੍ਰਿਮੀਨਲ ਮਿਸਲੇਨੀ’ ਵਜੋਂ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀ.ਬੀ.ਆਈ. ਦੇ ਵਕੀਲ ਨੂੰ ਅਰਜ਼ੀ ਦੀ ਕਾਪੀ ਸੌਂਪਦਿਆਂ ਏਜੰਸੀ ਨੂੰ 12 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

ਇਹ ਨਿਰਦੇਸ਼ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਦੀ ਵਿਸ਼ੇਸ਼ ਜੱਜ ਭਾਵਨਾ ਜੈਨ ਵੱਲੋਂ 7 ਅਕਤੂਬਰ ਨੂੰ ਜਾਰੀ ਕੀਤੇ ਗਏ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.