IMG-LOGO
ਹੋਮ ਪੰਜਾਬ: ਸੀਐੱਮ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ...

ਸੀਐੱਮ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ

Admin User - Oct 08, 2026 10:41 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਸਰਵਉੱਚ ਅਦਾਲਤ 'ਚ ਚੁਣੌਤੀ ਦਿੱਤੀ ਹੈ, ਜਿਸ ਤਹਿਤ ਸੀਬੀਆਈ (CBI) ਨੂੰ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।


ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ 'ਚ ਆਈ ਸੀਬੀਆਈ ਦੀ ਟੀਮ ਨੇ ਮੰਗਲਵਾਰ ਸ਼ਾਮ 5 ਵਜੇ ਵੱਡੀ ਕਾਰਵਾਈ ਕੀਤੀ। ਕੇਂਦਰੀ ਜਾਂਚ ਏਜੰਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਅਤੇ ਉਨ੍ਹਾਂ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਨਿਵਾਸ ਸਮੇਤ ਪੰਜਾਬ ਵਿੱਚ ਕੁੱਲ 8 ਥਾਵਾਂ 'ਤੇ ਛਾਪੇਮਾਰੀ ਕੀਤੀ। ਰਾਤ 11 ਵਜੇ ਤੱਕ ਚੱਲੀ ਇਸ ਕਾਰਵਾਈ ਦੌਰਾਨ ਟੀਮਾਂ ਨੇ ਕਈ ਲੈਪਟਾਪ, ਮੋਬਾਈਲ ਫੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।


ਛਾਪੇਮਾਰੀ ਤੋਂ ਬਾਅਦ ਏਜੰਸੀ ਨੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ 6 ਵਿਅਕਤੀਆਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਸੀ। ਇਨ੍ਹਾਂ ਸਾਰਿਆਂ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ, ਪਰ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਨਹੀਂ ਹੋਏ।


ਮਾਮਲੇ ਦੀ ਪਿਛੋਕੜ ਦੀ ਗੱਲ ਕਰੀਏ ਤਾਂ ਈਡੀ (ED) ਨੇ ਮੁੱਖ ਮੰਤਰੀ ਦਫ਼ਤਰ 'ਚ ਤਬਾਦਲੇ ਅਤੇ ਪੋਸਟਿੰਗ (Transfer-Posting) ਦੀ ਆੜ 'ਚ ਵੱਡੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਈਡੀ ਦੀ ਜਾਂਚ 'ਚ ਸੀਐੱਮ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਠਹਿਰਾਇਆ ਗਿਆ ਸੀ, ਹਾਲਾਂਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਐੱਫ.ਆਈ.ਆਰ. (FIR) ਦਰਜ ਨਹੀਂ ਕੀਤੀ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.