ਤਾਜਾ ਖਬਰਾਂ
ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੂਰੇ ਦੇਸ਼ ਅਤੇ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਟਵਿੱਟਰ) 'ਤੇ ਪੋਸਟ ਸਾਂਝੀ ਕਰਕੇ ਇਸ ਦੁਖਦ ਖ਼ਬਰ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ:
"ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ... ਯਕੀਨ ਕਰਨਾ ਬਹੁਤ ਔਖਾ ਹੈ ਕਿ ਉਹ ਹੁਣ ਸਾਡੇ ਵਿਚਕਾਰ ਨਹੀਂ ਰਹੇ... ਉਨ੍ਹਾਂ ਨੇ ਸਿਰਫ਼ ਅਦਾਕਾਰੀ ਨਹੀਂ ਕੀਤੀ, ਸਗੋਂ ਆਪਣੇ ਹਰ ਕਿਰਦਾਰ ਨੂੰ ਸੱਚਮੁੱਚ ਜੀਵਿਆ ਹੈ... 90 ਦੇ ਦਹਾਕੇ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਫ਼ਿਲਮਾਂ ਅਤੇ ਉਨ੍ਹਾਂ ਦਾ ਵੱਖਰਾ ਅੰਦਾਜ਼ ਹਮੇਸ਼ਾ ਸਾਡੇ ਦਿਲਾਂ 'ਚ ਜਿਊਂਦਾ ਰਹੇਗਾ... ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖ਼ਸ਼ੇ..."
ਸੀ.ਐੱਮ. ਮਾਨ ਤੋਂ ਇਲਾਵਾ ਦੇਸ਼ ਭਰ ਦੀਆਂ ਮਸ਼ਹੂਰ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਨਾਨਾ ਪਾਟੇਕਰ ਦੀ ਬੇਮਿਸਾਲ ਅਦਾਕਾਰੀ ਅਤੇ 90 ਦੇ ਦਹਾਕੇ ਦੇ ਉਨ੍ਹਾਂ ਦੇ ਯਾਦਗਾਰੀ ਕਿਰਦਾਰਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Get all latest content delivered to your email a few times a month.