IMG-LOGO
ਹੋਮ ਪੰਜਾਬ, ਮਨੋਰੰਜਨ, ਦੋਸਾਂਝ ਕਲਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਕੰਧ 'ਤੇ ਲਿਖੇ ਖਾਲਿਸਤਾਨੀ...

ਦੋਸਾਂਝ ਕਲਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਕੰਧ 'ਤੇ ਲਿਖੇ ਖਾਲਿਸਤਾਨੀ ਨਾਅਰੇ, ਜਾਂਚ 'ਚ ਜੁਟੀ ਪੁਲਿਸ

Admin User - Oct 08, 2026 02:14 PM
IMG

ਦੋਸਾਂਝ ਕਲਾਂ / ਫਿਲੌਰ: ਇਲਾਕੇ ਦੇ ਚਰਚਿਤ ਪਿੰਡ ਦੋਸਾਂਝ ਕਲਾਂ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਰਿਹਾਇਸ਼ੀ ਮਕਾਨ ਦੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਦਿੱਤੇ ਗਏ।


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪੈਤ੍ਰਿਕ ਘਰ ਤੋਂ ਮਹਿਜ਼ 100 ਗਜ਼ ਦੀ ਦੂਰੀ 'ਤੇ ਸਥਿਤ ਇੱਕ ਮਕਾਨ 'ਤੇ ਵਾਪਰੀ। ਪੀੜਤ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਚਾਰ-ਪੰਜ ਮੂੰਹ ਢੱਕੇ ਵਿਅਕਤੀ ਆਏ ਅਤੇ ਸਪਰੇਅ ਨਾਲ ਉਸ ਦੇ ਘਰ ਦੀ ਬਾਹਰੀ ਕੰਧ 'ਤੇ ਨਾਅਰੇ ਲਿਖ ਕੇ ਫਰਾਰ ਹੋ ਗਏ। ਮਕਾਨ ਮਾਲਕ ਨੇ ਸਪੱਸ਼ਟ ਕੀਤਾ ਕਿ ਉਸ ਦਾ ਕਿਸੇ ਵੀ ਸਿਆਸੀ ਧਿਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਦੀ ਪੰਚਾਇਤ ਨੇ ਤੁਰੰਤ ਕਾਰਵਾਈ ਕਰਦਿਆਂ ਕੰਧ ਤੋਂ ਨਾਅਰੇ ਮਿਟਾ ਦਿੱਤੇ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਐਸ.ਪੀ. ਭਰਤ ਮਸੀਹ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।


ਡੀ.ਐਸ.ਪੀ. ਮਸੀਹ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.