IMG-LOGO
ਹੋਮ ਪੰਜਾਬ: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ ਗੰਭੀਰ ਮਾਮਲਾ,...

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ ਗੰਭੀਰ ਮਾਮਲਾ, ਦੋਸ਼ੀਆਂ ’ਤੇ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

Admin User - Oct 08, 2026 03:42 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਗੁਰੂ ਕੇ ਲੰਗਰ ਦੀ ਸੇਵਾ ਵਾਲੀ ਥਾਂ ’ਤੇ ਹਮਲਾ ਕਰਨਾ ਬੇਹੱਦ ਗੰਭੀਰ ਘਟਨਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸਿੱਖ ਸੰਗਤ ਲਈ ਆਸਥਾ, ਸੇਵਾ ਅਤੇ ਸਾਂਝ ਦੇ ਕੇਂਦਰ ਹਨ, ਜਦਕਿ ਗੁਰੂ ਕੇ ਲੰਗਰ ਦੀ ਪ੍ਰੰਪਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਘਟਨਾ ਸਬੰਧੀ ਦੋਸ਼ੀਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ ਲਈ ਸਬੰਧਤ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਐਡਵੋਕੇਟ ਧਾਮੀ ਨੇ ਪ੍ਰਸ਼ਾਸਨ ਨੂੰ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਨ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.