IMG-LOGO
ਹੋਮ ਪੰਜਾਬ: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਗਿਆਨੀ...

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਗਿਆਨੀ ਟੇਕ ਸਿੰਘ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ

Admin User - Oct 08, 2026 05:03 PM
IMG

ਲੁਧਿਆਣਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ’ਤੇ ਇਸ ਤਰ੍ਹਾਂ ਦਾ ਹਮਲਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਗਿਆਨੀ ਟੇਕ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਵੱਲੋਂ ਤੁਰੰਤ ਕਾਰਵਾਈ ਕਰਵਾਉਂਦਿਆਂ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਗੈਰ-ਕਾਨੂੰਨੀ ਕਬਜ਼ੇ ਵੀ ਹਟਾਏ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਚਿੰਤਾਜਨਕ ਹਨ।

ਉਨ੍ਹਾਂ ਲੁਧਿਆਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਬਾਹਰੋਂ ਆਏ ਲੋਕਾਂ ਵੱਲੋਂ ਕੀਮਤੀ ਜ਼ਮੀਨਾਂ ’ਤੇ ਕਬਜ਼ੇ ਕਰਨ ਦੀਆਂ ਘਟਨਾਵਾਂ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਤੋਂ ਸਬਕ ਲੈਂਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।

ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਲਈ ਲੰਗਰ ਦੀ ਸੇਵਾ ਕਰਦੇ ਹਨ ਅਤੇ ਇਨ੍ਹਾਂ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਰਹਿੰਦੇ ਹਨ। ਪਰ ਗੁਰੂ ਘਰ ਜਾਂ ਲੰਗਰ ਹਾਲ ’ਤੇ ਹਮਲਾ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਸਿੱਖ ਕੌਮ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.