IMG-LOGO
ਹੋਮ ਪੰਜਾਬ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

Admin User - Oct 08, 2026 07:27 PM
IMG

ਚੰਡੀਗੜ੍ਹ, 8 ਅਕਤੂਬਰ:

ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 

261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,071 ਗ੍ਰਿਫ਼ਤਾਰੀਆਂ ਹੋਈਆਂ ਹਨ। 

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। 

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 586ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.6 ਕਿਲੋ ਹੈਰੋਇਨ, 5 ਕਿਲੋ ਅਫੀਮ, 4.2 ਕਿਲੋ ਗਾਂਜਾ, 648 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 586 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 83,457 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.