IMG-LOGO
ਹੋਮ ਪੰਜਾਬ: ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ...

ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

Admin User - Oct 09, 2026 02:54 PM
IMG

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਭੁੱਲਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।

ਸੀਬੀਆਈ ਅਦਾਲਤ ਵੱਲੋਂ ਈਡੀ ਦੀ ਅਰਜ਼ੀ 'ਤੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਭੁੱਲਰ ਅਤੇ ਮਾਮਲੇ ਦੇ ਸ਼ਿਕਾਇਤਕਰਤਾ ਆਕਾਸ਼ ਬੱਤਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਬੱਤਾ ਨੇ ਆਪਣੇ ਬਿਆਨ ਦਰਜ ਕਰਵਾਏ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਸਾਬਕਾ ਡੀਆਈਜੀ ਭੁੱਲਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 16 ਅਕਤੂਬਰ 2025 ਨੂੰ ਕਥਿਤ 5 ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।


ਈਡੀ ਹੁਣ ਇਸ ਜਾਂਚ ਵਿੱਚ ਜੁਟ ਗਈ ਹੈ ਕਿ ਰਿਸ਼ਵਤ ਰਾਹੀਂ ਇਕੱਠੀ ਕੀਤੀ ਗਈ ਰਕਮ ਨੂੰ ਕਿੱਥੇ-ਕਿੱਥੇ ਨਿਵੇਸ਼ ਕੀਤਾ ਗਿਆ ਅਤੇ ਇਸ ਮਨੀ ਲਾਂਡਰਿੰਗ ਦੇ ਤੰਦ-ਤਾਣੇ ਕਿੱਥੋਂ ਤੱਕ ਫੈਲੇ ਹੋਏ ਹਨ।

ਦੂਜੇ ਪਾਸੇ, ਮਾਮਲੇ ਦੇ ਸਹਿ-ਆਰੋਪੀ ਕ੍ਰਿਸ਼ਨੂ ਸ਼ਾਰਦਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਦਾਅਵਾ ਕੀਤਾ ਹੈ ਕਿ ਰਾਜ ਵਿੱਚ ਚੋਣਾਂ ਦੇ ਮੱਦੇਨਜ਼ਰ ਉਸਨੂੰ ਅਤੇ ਉਸਦੇ ਸਾਥੀ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਫਿਲਹਾਲ ਪੂਰਾ ਮਾਮਲਾ ਅਦਾਲਤੀ ਕਾਰਵਾਈ ਅਧੀਨ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.