ਤਾਜਾ ਖਬਰਾਂ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਰਹੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Get all latest content delivered to your email a few times a month.