IMG-LOGO
ਹੋਮ ਪੰਜਾਬ: ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: 'ਯੁੱਧ ਨਸ਼ਿਆਂ...

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: 'ਯੁੱਧ ਨਸ਼ਿਆਂ ਦੇ ਵਿਰੁੱਧ' ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ 'ਚ ਹੋਵੇਗੀ ਵਿਸ਼ਾਲ ਯੂਥ ਰਨ

Admin User - Oct 09, 2026 06:12 PM
IMG

ਅੰਮ੍ਰਿਤਸਰ 9 ਅਕਤੂਬਰ-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਦੇ ਵਿਰੁੱਧ' ਤਹਿਤ ਆਉਣ ਵਾਲੀ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ 'ਯੂਥ ਰਨ' ਦਾ ਆਯੋਜਨ ਕੀਤਾ ਜਾ ਰਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਸ਼ੁਕਰਵਾਰ ਨੂੰ 'ਆਪ' ਆਗੂ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਦੇ ਹਿੱਸੇ ਵਜੋਂ ਪਹਿਲਾਂ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਹਜ਼ਾਰਾਂ ਨੌਜਵਾਨਾਂ ਦੀ ਮੈਰਾਥਨ ਕਰਵਾਈ ਜਾ ਚੁੱਕੀ ਹੈ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਯੂਥ ਰਨ ਦੇ ਪ੍ਰੋਗਰਾਮ ਨੂੰ ਜਨਤਾ ਅਤੇ ਨੌਜਵਾਨਾਂ ਦਾਭਰਪੂਰ ਸਮਰਥਨ ਮਿਲਿਆ ਹੈ।

ਇਸੇ ਲੜੀ ਨੂੰ ਅੱਗੇ ਵਧਾਉਂਦਿਆਂ 11 ਤਾਰੀਖ਼ ਨੂੰ ਸਵੇਰੇ 6 ਵਜੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਤੋਂ ਇਸ 'ਯੂਥ ਰਨ' ਦੀ ਸ਼ੁਰੂਆਤ ਹੋਵੇਗੀ। ਇਸ ਮੈਰਾਥਨ ਵਿੱਚ ਅੰਮ੍ਰਿਤਸਰ ਦੇ ਸਾਰੇ ਵਿਧਾਇਕ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਸ਼ਿਰਕਤ ਕਰਨਗੇ।

ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਦੀ ਹੈ। ਇਸੇ ਮਕਸਦ ਨਾਲ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦਾ ਹੁਣ ਚੌਥਾ ਸੀਜ਼ਨ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਨਵੇਂ ਖਿਡਾਰੀ ਪੈਦਾ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਂ ਰੋਸ਼ਨ ਕਰਨਾ ਹੈ।


ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਤੇ ਘਰਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।


ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਸਾਰੇ ਨਾਗਰਿਕਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੋਹਾਲੀ, ਜਲੰਧਰ ਅਤੇ ਬਠਿੰਡਾ ਵਿੱਚ ਲੋਕਾਂ ਨੇ ਇਸ ਮੁਹਿੰਮ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ, ਠੀਕ ਉਵੇਂ ਹੀ 11 ਤਾਰੀਖ਼ ਨੂੰ ਸਵੇਰੇ 6 ਵਜੇ ਰਣਜੀਤ ਐਵੇਨਿਊ ਪਹੁੰਚ ਕੇ ਇਸ ਦੌੜ ਦਾ ਹਿੱਸਾ ਬਣਨ ਅਤੇ ਰੰਗਲਾ ਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.