ਤਾਜਾ ਖਬਰਾਂ
ਮੱਧ ਅਮਰੀਕੀ ਮੁਲਕ ਪਨਾਮਾ ਦੇ ਦੱਖਣੀ ਤੱਟੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨਾਲ ਹਲਚਲ ਮਚ ਗਈ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਨ੍ਹਾਂ ਦਾ ਅਸਰ ਦੇਸ਼ ਦੀ ਰਾਜਧਾਨੀ ਪਨਾਮਾ ਸਿਟੀ ਤੱਕ ਦੇਖਣ ਨੂੰ ਮਿਲਿਆ।
ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਵਲੋਂ ਜਾਰੀ ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਪਿਤਾਲੋਜ਼ਾ ਅਰੀਬਾ ਬਸਤੀ ਤੋਂ ਲਗਭਗ 10 ਕਿਲੋਮੀਟਰ ਦੱਖਣ-ਪੱਛਮ ਵੱਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ।
ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਅਨੁਸਾਰ ਹੇਰੇਰਾ, ਵੇਰਾਗੁਆਸ ਅਤੇ ਲਾਸ ਸੈਂਟੋਸ ਰਾਜਾਂ ਵਿੱਚ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ, ਰਾਜਧਾਨੀ ਪਨਾਮਾ ਸਿਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Get all latest content delivered to your email a few times a month.