IMG-LOGO
ਹੋਮ ਅੰਤਰਰਾਸ਼ਟਰੀ: ਪਨਾਮਾ 'ਚ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ 'ਤੇ 7.6...

ਪਨਾਮਾ 'ਚ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ 'ਤੇ 7.6 ਤੀਬਰਤਾ ਦਰਜ; ਰਾਜਧਾਨੀ ਤੱਕ ਕੰਬੀ ਧਰਤੀ

Admin User - Oct 10, 2026 01:05 PM
IMG

ਮੱਧ ਅਮਰੀਕੀ ਮੁਲਕ ਪਨਾਮਾ ਦੇ ਦੱਖਣੀ ਤੱਟੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨਾਲ ਹਲਚਲ ਮਚ ਗਈ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਨ੍ਹਾਂ ਦਾ ਅਸਰ ਦੇਸ਼ ਦੀ ਰਾਜਧਾਨੀ ਪਨਾਮਾ ਸਿਟੀ ਤੱਕ ਦੇਖਣ ਨੂੰ ਮਿਲਿਆ।

ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਵਲੋਂ ਜਾਰੀ ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਪਿਤਾਲੋਜ਼ਾ ਅਰੀਬਾ ਬਸਤੀ ਤੋਂ ਲਗਭਗ 10 ਕਿਲੋਮੀਟਰ ਦੱਖਣ-ਪੱਛਮ ਵੱਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ।

ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਅਨੁਸਾਰ ਹੇਰੇਰਾ, ਵੇਰਾਗੁਆਸ ਅਤੇ ਲਾਸ ਸੈਂਟੋਸ ਰਾਜਾਂ ਵਿੱਚ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ, ਰਾਜਧਾਨੀ ਪਨਾਮਾ ਸਿਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.