IMG-LOGO
ਹੋਮ ਪੰਜਾਬ: ਬਰਨਾਲਾ 'ਚ ਨਸ਼ੇ ਵਿਰੁੱਧ ਸਖ਼ਤ ਐਕਸ਼ਨ: CASO ਤਹਿਤ ਵੱਡੀ ਛਾਪੇਮਾਰੀ,...

ਬਰਨਾਲਾ 'ਚ ਨਸ਼ੇ ਵਿਰੁੱਧ ਸਖ਼ਤ ਐਕਸ਼ਨ: CASO ਤਹਿਤ ਵੱਡੀ ਛਾਪੇਮਾਰੀ, 70 ਸ਼ੱਕੀ ਕਾਬੂ

Admin User - Oct 10, 2026 02:37 PM
IMG

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ‘ਕਾਸੋ’ (CASO) ਮੁਹਿੰਮ ਤਹਿਤ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਸਵੇਰ ਤੋਂ ਹੀ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ ਅਤੇ ਨਸ਼ਾ ਪ੍ਰਭਾਵਿਤ ਹੌਟਸਪੌਟਸ ਨੂੰ ਘੇਰੇ ਵਿੱਚ ਲਿਆ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਮੁਹੰਮਦ ਸਰਫ਼ਰਾਜ਼ ਆਲਮ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਮਗੜ੍ਹ, ਚੀਮਾ ਅਤੇ ਫਰਵਾਹੀ ਸਮੇਤ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਕਰੀਬ 70 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਕੁਝ ਥਾਵਾਂ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐੱਸਐੱਸਪੀ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਿਰਫ਼ ਗ੍ਰਿਫ਼ਤਾਰੀਆਂ ਕਰਨਾ ਨਹੀਂ, ਸਗੋਂ ਉਨ੍ਹਾਂ ਸੁੰਨਸਾਨ ਅਤੇ ਲੁਕਵੇਂ ਥਾਣਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰਨਾ ਹੈ ਜਿੱਥੇ ਨਸ਼ਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ, ਨਸ਼ੇ ਦੀ ਲਪਤ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਨ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ।

ਹੁਣ ਤੱਕ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਬਰਨਾਲਾ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੁੱਲ 1,295 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 1,899 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬਾ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੌਟਸਪੌਟ ਇਲਾਕਿਆਂ ਵਿੱਚ ਸੁਧਾਰ ਲਿਆਉਣ ਲਈ ਸਿਹਤ ਅਤੇ ਸਿੱਖਿਆ ਵਿਭָਗਾਂ ਸਮੇਤ ਵੱਖ-ਵੱਖ ਅਦਾਰਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਹਨੇਰੇ ਵਾਲੀਆਂ ਸੰਵੇਦਨਸ਼ੀਲ ਥਾਵਾਂ 'ਤੇ ਰੋਸ਼ਨੀ ਦੇ ਪ੍ਰਬੰਧ ਕਰਨ, ਸੀਸੀਟੀਵੀ ਕੈਮਰੇ ਲਗਾਉਣ ਅਤੇ ਪਿੰਡਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਗੁਰੂ ਨਾਨਕ ਸਰਾਂ ਦੇ ਆਸ-ਪਾਸ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਗੇਟ ਲਗਾਉਣ ਦੀ ਮੰਗ 'ਤੇ ਵੀ ਪ੍ਰਸ਼ਾਸਨ ਵੱਲੋਂ ਜਲਦੀ ਹੀ ਕੋਈ ਢੁੱਕਵਾਂ ਹੱਲ ਕੱਢੇ ਜਾਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.