IMG-LOGO
ਹੋਮ ਪੰਜਾਬ: ਖੰਨਾ ਸਿਵਲ ਹਸਪਤਾਲ ਦੀ ਵੱਡੀ ਪ੍ਰਾਪਤੀ: ਡਾ. ਮਨਿੰਦਰ ਸਿੰਘ ਭਸੀਨ...

ਖੰਨਾ ਸਿਵਲ ਹਸਪਤਾਲ ਦੀ ਵੱਡੀ ਪ੍ਰਾਪਤੀ: ਡਾ. ਮਨਿੰਦਰ ਸਿੰਘ ਭਸੀਨ ਨੇ ਕੀਤੀਆਂ 400 ਤੋਂ ਵੱਧ ਮੁਫ਼ਤ ਲੈਪਰੋਸਕੋਪਿਕ ਸਰਜਰੀਆਂ

Admin User - Oct 10, 2026 07:57 PM
IMG

ਖੰਨਾ ਦੇ ਸਿਵਲ ਹਸਪਤਾਲ ਨੇ ਸਰਕਾਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪ੍ਰਾਪਤੀ ਦਰਜ ਕੀਤੀ ਹੈ। ਹਸਪਤਾਲ ਦੇ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ 1 ਜਨਵਰੀ 2025 ਤੋਂ 10 ਅਕਤੂਬਰ 2026 ਤੱਕ 400 ਤੋਂ ਵੱਧ ਸਫਲ ਲੈਪਰੋਸਕੋਪਿਕ ਸਰਜਰੀਆਂ ਕੀਤੀਆਂ ਗਈਆਂ ਹਨ। ਇਸ ਉਪਲਬਧੀ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਆਧੁਨਿਕ ਇਲਾਜ ਦੀ ਸਹੂਲਤ ਸਰਕਾਰੀ ਹਸਪਤਾਲ ਵਿੱਚ ਹੀ ਮੁਫ਼ਤ ਮਿਲ ਰਹੀ ਹੈ।

ਲੈਪਰੋਸਕੋਪਿਕ ਸਰਜਰੀ ਆਧੁਨਿਕ ਤਕਨੀਕ ਹੈ, ਜਿਸ ਵਿੱਚ ਛੋਟੇ ਚੀਰੇ ਰਾਹੀਂ ਆਪ੍ਰੇਸ਼ਨ ਕੀਤਾ ਜਾਂਦਾ ਹੈ। ਇਸ ਨਾਲ ਮਰੀਜ਼ ਨੂੰ ਘੱਟ ਦਰਦ ਹੁੰਦਾ ਹੈ ਅਤੇ ਠੀਕ ਹੋਣ ਵਿੱਚ ਵੀ ਘੱਟ ਸਮਾਂ ਲੱਗਦਾ ਹੈ। ਨਿੱਜੀ ਹਸਪਤਾਲਾਂ ਵਿੱਚ ਇਸ ਤਰ੍ਹਾਂ ਦੀ ਸਰਜਰੀ ਲਈ ਲਗਭਗ 50 ਹਜ਼ਾਰ ਰੁਪਏ ਤੱਕ ਖਰਚ ਆ ਸਕਦਾ ਹੈ, ਜਦਕਿ ਖੰਨਾ ਸਿਵਲ ਹਸਪਤਾਲ ਵਿੱਚ ਯੋਗ ਮਰੀਜ਼ਾਂ ਨੂੰ ਇਹ ਸਹੂਲਤ ਮੁਫ਼ਤ ਦਿੱਤੀ ਜਾ ਰਹੀ ਹੈ।

ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਮਿਲ ਰਹੀਆਂ ਸਿਹਤ ਸਹੂਲਤਾਂ ਕਾਰਨ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਹਸਪਤਾਲ ਪ੍ਰਸ਼ਾਸਨ ਮੁਤਾਬਕ, ਜੇਕਰ ਇਹ ਸਾਰੀਆਂ ਸਰਜਰੀਆਂ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾਂਦੀਆਂ ਤਾਂ ਮਰੀਜ਼ਾਂ ਨੂੰ ਵੱਡੀ ਰਕਮ ਖਰਚ ਕਰਨੀ ਪੈਂਦੀ।

ਡਾ. ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਉਹ ਸਾਲ 1995 ਤੋਂ ਸਰਜਰੀ ਦੇ ਖੇਤਰ ਵਿੱਚ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਲਗਭਗ 31 ਸਾਲਾਂ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਸਰਜਰੀਆਂ ਦੀ ਇਹ ਪ੍ਰਾਪਤੀ ਪੂਰੀ ਮੈਡੀਕਲ ਟੀਮ ਦੀ ਮਿਹਨਤ ਅਤੇ ਸਹਿਯੋਗ ਦਾ ਨਤੀਜਾ ਹੈ। ਹਸਪਤਾਲ ਦੀਆਂ ਸੇਵਾਵਾਂ ਨਾਲ ਖੰਨਾ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਦੇ ਲੋਕ ਵੀ ਲਾਭ ਉਠਾ ਰਹੇ ਹਨ।

ਸਰਕਾਰੀ ਹਸਪਤਾਲ ਵਿੱਚ ਸਰਜਰੀ ਕਰਵਾਉਣ ਵਾਲੀਆਂ ਕਮਲਜੀਤ ਕੌਰ, ਦਰਸ਼ਾ ਰਾਣੀ, ਅਮਰਜੀਤ ਕੌਰ ਅਤੇ ਪਰਮਜੀਤ ਕੌਰ ਨੇ ਹਸਪਤਾਲ ਦੇ ਪ੍ਰਬੰਧਾਂ ਅਤੇ ਇਲਾਜ ਦੀ ਸਹੂਲਤ ’ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਸਰਜਰੀ ਲਈ ਉਨ੍ਹਾਂ ਨੂੰ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਹੀਂ ਦੇਣਾ ਪਿਆ। ਇਸ ਪ੍ਰਾਪਤੀ ਦੇ ਸਨਮਾਨ ਵਜੋਂ ਸਿਹਤ ਵਿਭਾਗ ਵੱਲੋਂ ਡਾ. ਭਸੀਨ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.